ਬੇਖ਼ਬਰੀ ਦਾ ਫਾਇਦਾ

388

ਘੋੜਾ ਦੱਬਿਆ ਪਿਸਤੌਲ ਵਿੱਚੋਂ ਝੁੰਝਲਾ ਕੇ ਗੋਲ਼ੀ ਬਾਹਰ ਨਿੱਕਲ਼ੀ। ਖਿੜਕੀ ਵਿੱਚੋਂ ਬਾਹਰ ਨਿੱਕਲਣ ਵਾਲ਼ਾ ਆਦਮੀ ਉੱਥੇ ਹੀ ਦੂਹਰਾ ਹੋ ਗਿਆ।
ਘੋੜਾ ਥੋੜ੍ਹੀ ਦੇਰ ਬਾਅਦ ਫਿਰ ਦੱਬਿਆਦੂਜੀ ਗੋਲ਼ੀ ਮਚਲਦੀ ਹੋਈ ਬਾਹਰ ਨਿੱਕਲ਼ੀ।
ਸੜਕ ਉੱਤੇ ਮਸ਼ਕੀ ਦੀ ਮਸ਼ਕ ਫਟੀ, ਉਹ ਮੂਧੇ ਮੂੰਹ ਡਿੱਗਿਆ ਅਤੇ ਉਹਦਾ ਖੂਨ ਮਸ਼ਕ ਦੇ ਪਾਣੀ ਵਿੱਚ ਘੁਲ਼ ਕੇ ਵਹਿਣ ਲੱਗਾ।
ਘੋੜਾ ਤੀਜੀ ਵਾਰ ਦੱਬਿਆਨਿਸ਼ਾਨਾ ਖੁੰਝ ਗਿਆ, ਗੋਲ਼ੀ ਕੰਧ ਵਿੱਚ ਦਫਫ਼ਨ ਹੋ ਗਈ।
ਚੌਥੀ ਗੋਲ਼ੀ ਇੱਕ ਬੁੱਢੀ ਦੀ ਪਿੱਠ ਵਿੱਚ ਲੱਗੀ, ਉਹ ਚੀਕ ਵੀ ਨਾ ਸਕੀ ਅਤੇ ਉੱਥੇ ਹੀ ਢੇਰ ਹੋ ਗਈ।
ਪੰਜਵੀਂ ਅਤੇ ਛੇਵੀਂ ਗੋਲ਼ੀ ਬੇਕਾਰ ਗਈ, ਨਾ ਕੋਈ ਮਰਿਆ, ਨਾ ਜਖ਼ਮੀ ਹੋਇਆ।
ਗੋਲ਼ੀਆਂ ਚਲਾਉਣ ਵਾਲ਼ਾ ਹੈਰਾਨ ਹੋ ਗਿਆ।
ਅਚਾਨਕ ਸੜਕ ਉੱਤੇ ਇੱਕ ਛੋਟਾ ਜਿਹਾ ਬੱਚਾ ਦੌੜਦਾ ਹੋਇਆ ਦਿਖਾਈ ਦਿੱਤਾ। ਗੋਲ਼ੀਆਂ ਚਲਾਉਣ ਵਾਲ਼ੇ ਨੇ ਪਿਸਤੌਲ ਦਾ ਮੂੰਹ ਉਸ ਵੱਲ ਕੀਤਾ।
ਉਸਦੇ ਸਾਥੀ ਨੇ ਕਿਹਾ – “ਇਹ ਕੀ ਕਰਦੈਂ?”
ਗੋਲ਼ੀਆਂ ਚਲਾਉਣ ਵਾਲ਼ੇ ਨੇ ਪੁੱਛਿਆ, “ਕਿਉਂ?”
ਗੋਲ਼ੀਆਂ ਤਾਂ ਖਤਮ ਹੋ ਚੁੱਕੀਆਂ ਨੇ।
ਤੂੰ ਚੁੱਪ ਰਹਿ, ਨਿੱਕੇ ਜਿਹੇ ਬੱਚੇ ਨੂੰ ਕੀ ਪਤਾ?”

Real Estate