ਸੀਬੀਆਈ ਮੰਗ ਰਹੀ ਹੈ ਡੇਰਾ ਮੁਖੀ ਲਈ ਫਾਂਸੀ

488

ਸੀਬੀਆਈ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਦੇ ਦੋਸ਼ ਵਿੱਚ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਹਾਲਾਂਕਿ, ਬਚਾਅ ਪੱਖ ਦੇ ਵਕੀਲਾਂ ਨੇ ਸਜ਼ਾ ਘੱਟ ਕਰਨ ਦੀ ਅਪੀਲ ਕੀਤੀ ਹੈ, ਪਰ ਜਾਂਚ ਏਜੰਸੀ ਯਾਨੀ ਸੀਬੀਆਈ ਨੇ ਸਭ ਤੋਂ ਸਖ਼ਤ, ਮੌਤ ਦੀ ਸਜ਼ਾ ਦੀ ਮੰਗ ਕੀਤੀ ਹੈ।ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ, ਡੇਰੇ ਦੇ ਸਾਬਕਾ ਮੈਨੇਜਰ ਕ੍ਰਿਸ਼ਨ ਲਾਲ ਅਤੇ ਡੇਰਾ ਪ੍ਰੇਮੀ ਕੁਲਦੀਪ ਸਿੰਘ ਤੇ ਨਿਰਮਲ ਸਿੰਘ ਨੂੰ ਸਿਰਸਾ ਦੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਵਿੱਚ ਦੋਸ਼ੀ ਕਰਾਰ ਦਿੱਤਾ ਜਾ ਚੁੱਕਾ ਹੈ।ਸੁਣਵਾਈ ਦੇ ਦੌਰਾਨ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਡੇਰਾ ਮੁਖੀ ਰਾਮ ਰਹੀਮ ਨੂੰ ਦਿੱਤੀ ਗਈ ਸੁਰੱਖਿਆ ‘ਚ ਹੋਏ ਖ਼ਰਚ ਦਾ ਮੁਆਵਜ਼ਾ ਵੀ ਕੋਰਟ ‘ਚ ਮੰਗਿਆ ਗਿਆ ਹੈ। ਹਰਿਆਣਾ ਦੀ ਪੰਚਕੂਲਾ ਸਥਿਤ ਸੀਬੀਆਈ ਅਦਾਲਤ ਕੁਝ ਹੀ ਸਮੇਂ ਵਿੱਚ ਚਾਰਾਂ ਦੀ ਸਜ਼ਾ ਦਾ ਐਲਾਨ ਕਰ ਦੇਵੇਗੀ।

Real Estate