ਅਮਰੀਕਾ ਵਿੱਚ ਖਾਲਸੇ ਦੀ ਚੜ੍ਹਤ

3524

ਅਮਰੀਕੀ ਸਿੰਘ ਗੁਰਿੰਦਰ ਸਿੰਘ ਖ਼ਾਲਸਾ ਨੂੰ ਰੋਜ਼ਾ ਪਾਰਕ ਟ੍ਰੇਲਬਲੇਜ਼ਰ ਐਵਾਰਡ ਨਾਲ ਨਿਵਾਜਿਆ ਗਿਆ ਹੈ। ਖ਼ਾਲਸਾ ਨੂੰ ਇਹ ਸਨਮਾਨ ਅਮਰੀਕਾ ਵਿੱਚ ਦਸਤਾਰ ਦੇ ਵੱਕਾਰ ਦੀ ਬਹਾਲੀ ਲਈ ਛੇੜੀ ਮੁਹਿੰਮ ਸਦਕਾ ਦਿੱਤਾ ਗਿਆ ਹੈ। ਖ਼ਾਲਸਾ ਨੇ ਵਿਸ਼ਵ ਸ਼ਕਤੀ ਨੂੰ ਝੁਕਣ ਲਈ ਮਜਬੂਰ ਕਰ ਦਿੱਤਾ ਸੀ। ਗੁਰਿੰਦਰ ਸਿੰਘ ਖ਼ਾਲਸਾ ਨੇ ਅਮਰੀਕਾ ਦਸਤਾਰ ਉਤਾਰ ਕੇ ਤਲਾਸ਼ੀ ਨਾ ਦੇਣ ਦਾ ਅਹਿਦ ਲਿਆ ਅਤੇ ਇਸ ਖ਼ਿਲਾਫ਼ ਮੁਹਿੰਮ ਛੇੜ ਦਿੱਤੀ। ਉਨ੍ਹਾਂ ਦੀ ਮੁਹਿੰਮ ਦੇ ਸਦਕਾ ਹੀ ਅਮਰੀਕੀ ਕਾਨੂੰਨ ਵਿੱਚ ਬਦਲਾਅ ਕੀਤਾ ਗਿਆ ਹੈ। ਸਾਲ 2007 ਵਿੱਚ ਹੋਈ ਇਸ ਘਟਨਾ ਉਪਰੰਤ ਅਮਰੀਕਾ ਨੇ ਸਿੱਖਾਂ ਨੂੰ ਪਗੜੀ ਸਮੇਤ ਹਵਾਈ ਸਫ਼ਰ ਕਰਨ ਤੋਂ ਵੀ ਛੋਟ ਦਿੱਤੀ ਸੀ।
ਹੁਣ ਖ਼ਾਲਸਾ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਅਮਰੀਕੀ ਮੈਗ਼ਜ਼ੀਨ ਉਨ੍ਹਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ‘ਤੇ ਲਘੂ ਫ਼ਿਲਮ ਵੀ ਤਿਆਰ ਕੀਤੀ ਗਈ ਹੈ, ਜੋ ਪੂਰੀ ਦੁਨੀਆ ਵਿੱਚ ਦਿਖਾਈ ਜਾਵੇਗੀ।
ਸਾਲ 2007 ‘ਚ ਜਦ ਉਨ੍ਹਾਂ ਨੂੰ ਨਿਊਯਾਰਕ ਦੇ ਬਫ਼ਲੋ ਨਾਇਗਰਾ ਕੌਮਾਂਤਰੀ ਹਵਾਈ ਅੱਡੇ ‘ਤੇ ਪੱਗ ਬੰਨ੍ਹੀ ਹੋਣ ਕਰਕੇ ਉੱਥੋਂ ਜ਼ਬਰੀ ਹਟਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਕਰਮੀਆਂ ਨਾਲ ਹੱਥੋਪਾਈ ਵੀ ਹੋਈ ਸੀ। ਖ਼ਾਲਸਾ ਨੇ ਜਹਾਜ਼ ਚੜ੍ਹਨ ਤੋਂ ਇਨਕਾਰ ਕਰ ਦਿੱਤਾ ਸੀ। ਅਮਰੀਕਾ ਵਿੱਚ ਦਸਤਾਰ ਦੇ ਵੱਕਾਰ ਦੀ ਬਹਾਲੀ ਲਈ ਲੰਮੀ ਲੜਾਈ ਲੜਨ ਦਾ ਫੈਸਲਾ ਕੀਤਾ।ਖ਼ਾਲਸਾ ਦੀ ਕਹਾਣੀ ਤੋਂ ਪ੍ਰਭਾਵਿਤ ਹੋਏ ਯੂਐਸਏ ਮਾਇਨੌਰਿਟੀ ਬਿਜ਼ਨੈਸ ਮੈਗ਼ਜ਼ੀਨ ਨੇ 18 ਜਨਵਰੀ, 2019 ਨੂੰ ਖ਼ਾਲਸਾ ਨੂੰ “ਰੋਜ਼ਾ ਪਾਰਕ ਟ੍ਰੇਬਲੇਜ਼ਰ ਐਵਾਰਡ” ਦਿੱਤਾ ਹੈ, ਜੋ ਆਪਣੀ ਕਿਸਮ ਦੇ ਤਿੰਨ ਸਰਬਉੱਚ ਸਨਮਾਨਾਂ ਵਿੱਚੋਂ ਇੱਕ ਹੈ।

Real Estate