ਸਿੱਧੂ ਨੂੰ ਟੀਵੀ ਸੋ਼ਅ ਚੋਂ ਕੱਢਿਆ ਜਾ ਰਿਹਾ ! ਆਪਣੇ ਬਿਆਨ ਤੇ ਹਾਲੇ ਵੀ ਕਾਇਮ ਸਿੱਧੂ

626

ਖ਼ਬਰਾਂ ਹਨ ਕਿ ਨਵਜੋਤ ਸਿੰਘ ਸਿੱਧੂ ਨੂੰ ਪੁਲਵਾਮਾ ਹਮਲੇ ਬਾਰੇ ਕੀਤੀ ਟਿੱਪਣੀ ਤੋਂ ਬਾਅਦ ਮਸ਼ਹੂਰ ਕਾਮੇਡੀ ਪ੍ਰੋਗਰਾਮ ‘ਦਿ ਕਪਿਲ ਸ਼ਰਮਾ ਸ਼ੋਅ’ ਛੱਡਣ ਲਈ ਕਹਿ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਹੁਣ ਅਰਚਨਾ ਪੂਰਨ ਸਿੰਘ ਸ਼ੋਅ ਦੀ ਮੈਂਬਰ ਬਣੇਗੀ।
ਪੁਲਵਾਮਾ ਹਮਲੇ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੱਧੂ ਨੇ ਤਰਕ ਦਿੱਤਾ ਸੀ ਕਿ ਅਤਿਵਾਦੀਆਂ ਦਾ ਕੋਈ ਦੀਨ-ਮਜ਼ਹਬ ਨਹੀਂ ਹੁੰਦਾ ਤੇ ਇਸ ਲਈ ਨਿੱਜੀ ਤੌਰ ’ਤੇ ਕਿਸੇ ਨੂੰ ਜ਼ਿੰਮੇਵਾਰ ਠਹਿਰਾਉਣਾ ਠੀਕ ਨਹੀਂ।
ਮੁੰਬਈ ਭਾਜਪਾ ਯੂਥ ਵਿੰਗ ਨੇ ਟੀਵੀ ਚੈਨਲ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਤੇ ਸਿੱਧੂ ਨੂੰ ਸ਼ੋਅ ਵਿਚੋਂ ਬਾਹਰ ਕਰਨ ਦੀ ਮੰਗ ਕੀਤੀ। ਵੈਸਟਰਨ ਇੰਡੀਆ ਸਿਨੇ ਐਂਪਲਾਈਜ਼ ਫੈਡਰੇਸ਼ਨ ਨੇ ਵੀ ਨਵਜੋਤ ਸਿੰਘ ਸਿੱਧੂ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ। ਫੈਡਰੇਸ਼ਨ ਨੇ ਸੋਨੀ ਐਂਟਰਟੇਨਮੈਂਟ ਟੈਲੀਵਿਜ਼ਨ ਨੂੰ ਭੇਜੇ ਪੱਤਰ ਵਿਚ ਕਿਹਾ ਕਿ ਸਿੱਧੂ ਆਪਣੀ ਟਿੱਪਣੀ ਲਈ ਮੁਆਫ਼ੀ ਮੰਗਣ ਤੇ ਉਨ੍ਹਾਂ ਦੇ ਸ਼ੋਅ ਵਿਚ ਹਿੱਸਾ ਲੈਣ ’ਤੇ ਪਾਬੰਦੀ ਲਾਈ ਜਾਵੇ।
ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਨੇ ਸ਼ਨਿਚਰਵਾਰ ਨੂੰ ਕਿਹਾ ਹੈ ਕਿ ਜੇਕਰ ਕਰਤਾਰਪੁਰ ਸਾਹਿਬ ਲਾਂਘੇ ਨੂੰ ਨਾ ਖੋਲ੍ਹਿਆ ਗਿਆ ਤਾਂ ਦਹਿਸ਼ਤਗਰਦਾਂ ਦੇ ਹੌਸਲੇ ਬੁਲੰਦ ਹੋ ਜਾਣਗੇ। ਲੁਧਿਆਣਾ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ,‘‘ਕਰਤਾਰਪੁਰ ਲਾਂਘੇ ਨੂੰ ਕੋਈ ਨਹੀਂ ਰੋਕ ਸਕਦਾ। ਕੀ ਤੁਸੀਂ ਚਾਹੁੰਦੇ ਹੋ ਕਿ ਦੋਵੇਂ ਪ੍ਰਧਾਨ ਮੰਤਰੀਆਂ ਵੱਲੋਂ ਲਿਆ ਗਿਆ ਫ਼ੈਸਲਾ ਰੱਦ ਹੋ ਜਾਵੇ? ਫਿਰ ਤੁਸੀਂ ਅਤਿਵਾਦੀਆਂ ਨੂੰ ਉਤਸ਼ਾਹਿਤ ਕਰ ਰਹੇ ਹੋ। ਮੁਲਕ ਨੂੰ ਕੋਈ ਵੀ ਅਤਿਵਾਦ ਮੂਹਰੇ ਝੁਕਾ ਨਹੀਂ ਸਕਦਾ ਹੈ।’’
ਅਕਾਲੀ ਵੀ ਮੰਗ ਕਰ ਰਹੇ ਹਨ ਸਿੱਧੂ ਦੇ ਬਿਆਨ ਤੋਂ ਬਾਅਦ ਉਨ੍ਹਾਂ ਨੂੰ ਵਜ਼ਾਰਤ ਵਿੱਚੋਂ ਕੱਢ ਦੇਣਾ ਚਾਹੀਦਾ ਹੈ।

Real Estate