ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵਿਚਾਲੇ ਨੌਂ ਸੀਟਾਂ ਉੱਤੇ ਬਣੀ ਸਹਿਮਤੀ , ਬਠਿੰਡਾ ਸੀਟ ਖਹਿਰਾ ਪਾਰਟੀ ਨੂੰ

577

ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵਿਚਾਲੇ ਨੌਂ ਸੀਟਾਂ ਉੱਤੇ ਸਹਿਮਤੀ ਬਣ ਗਈ ਹੈ। ਸੋਮਵਾਰ ਨੂੰ ਜਲੰਧਰ ਵਿੱਚ ਹੋਈ ਮੀਟਿੰਗ ਦੌਰਾਨ ਪੰਜਾਬ ਏਕਤਾ ਪਾਰਟੀ, ਬਹੁਜਨ ਸਮਾਜ ਪਾਰਟੀ, ਲੋਕ ਇਨਸਾਫ ਪਾਰਟੀ ਤੇ ਡਾ। ਧਰਮਵੀਰ ਗਾਂਧੀ ਦੀ ਅਗਵਾਈ ਵਾਲੇ ਪੰਜਾਬ ਮੰਚ ਇਸ ਬਾਰੇ ਫੈਸਲਾ ਹੋਇਆ। ਇਸ ਮੌਕੇ ਲੋਕ ਸਭਾ ਚੋਣਾਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਬੈਨਰ ਹੇਠ ਲੜਨ ਦਾ ਵੀ ਫੈਸਲਾ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵਿੱਚੋਂ ਬਾਹਰ ਹੋ ਗਿਆ ਹੈ।
ਸੀਟਾਂ ਦੀ ਵੰਡ ਮੁਤਾਬਕ ਬਹੁਜਨ ਸਮਾਜ ਪਾਰਟੀ ਆਨੰਦਪੁਰ ਸਾਹਿਬ, ਜਲੰਧਰ ਤੇ ਹੁਸ਼ਿਆਰਪੁਰ ਤੋਂ ਚੋਣ ਲੜੇਗੀ।
ਪੰਜਾਬ ਏਕਤਾ ਪਾਰਟੀ ਬਠਿੰਡਾ ਤੇ ਫਰੀਦਕੋਟ ਤੋਂ ਚੋਣ ਲੜੇਗੀ।
ਲੋਕ ਇਨਸਾਫ ਪਾਰਟੀ ਲੁਧਿਆਣਾ, ਅੰਮ੍ਰਿਤਸਰ ਤੇ ਫਤਿਹਗੜ੍ਹ ਸਾਹਿਬ . ਪੰਜਾਬ ਮੰਚ ਪਟਿਆਲਾ ਤੋਂ ਚੋਣ ਲੜਨਗੇ।
ਗਠਜੋੜ ਭਾਈਵਾਲਾਂ ਨੇ ਕਿਹਾ ਕਿ ਪਿਛਲੇ ਦਹਾਕਿਆਂ ਤੋਂ ਵਾਰੀ ਸਿਰ ਸੂਬੇ ਨੂੰ ਲੁੱਟਣ ਵਾਲੀਆਂ ਭ੍ਰਿਸ਼ਟ ਰਵਾਇਤੀ ਪਾਰਟੀਆਂ ਦੇ ਚੁੰਗਲ ਤੋਂ ਪੰਜਾਬ ਨੂੰ ਆਜ਼ਾਦ ਕਰਵਾਉਣ ਵਾਸਤੇ ਗੱਠਜੋੜ ਬਣਿਆ ਹੈ।
ਇਸ ਮੌਕੇ ਖਹਿਰਾ ਨੇ ਕਿਹਾ ਕਿ ਇਹ ਬਦਕਿਸਮਤੀ ਹੈ ਕਿ ਅਕਾਲੀ ਦਲ ਟਕਸਾਲੀ ਨੇ ਆਨੰਦਪੁਰ ਸਾਹਿਬ ਸੀਟ ਤੋਂ ਆਪਣੇ ਉਮੀਦਵਾਰ ਦਾ ਨਾਮ ਇਕਤਰਫਾ ਹੀ ਐਲਾਨ ਦਿੱਤਾ ਜਦਕਿ ਪੀਡੀਏ ਵਿੱਚ ਇਸ ਉੱਪਰ ਵਿਚਾਰ ਚਰਚਾ ਹੋ ਰਹੀ ਸੀ। ਉਨ੍ਹਾਂ ਕਿਹਾ ਕਿ ਪੀਡੀਏ ਇਸ ਗੱਲ ਦਾ ਹਾਮੀ ਹੈ ਕਿ ਵਿਰੋਧੀ ਧਿਰ ਪੂਰੀ ਤਰ੍ਹਾਂ ਨਾਲ ਇਕੱਠੀ ਹੋਣੀ ਚਾਹੀਦੀ ਹੈ ਤੇ ਇਸ ਦਿਸ਼ਾ ਵਿੱਚ ਅਕਾਲੀ ਦਲ ਟਕਸਾਲੀ ਦੇ ਲੀਡਰਾਂ ਨੂੰ ਆਨੰਦਪੁਰ ਸਾਹਿਬ ਤੋਂ ਆਪਣਾ ਉਮੀਦਵਾਰ ਵਾਪਸ ਲੈਣਾ ਚਾਹੀਦਾ ਹੈ ਤੇ ਪੰਜਾਬ ਦੇ ਵੱਡੇ ਹਿੱਤ ਵਿੱਚ ਅਲਾਇੰਸ ਦਾ ਹਿੱਸਾ ਬਣਨਾ ਚਾਹੀਦਾ ਹੈ।

Real Estate