ਡੇਰਾ ਸਿਰਸਾ ਤੋਂ ਕਾਂਗਰਸੀਆਂ ਦੀ ਤੌਬਾ

976

ਬਲਾਤਕਾਰ ਤੇ ਕਤਲ ਦੇ ਦੋਸ਼ਾਂ ਹੇਠ ਸਜ਼ਾਯਾਫ਼ਤਾ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਕਾਂਗਰਸ ਨੇ ਤੌਬਾ ਕਰ ਲਈ ਹੈ। ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਜਲੰਧਰ ਵਿੱਚ ਐਲਾਨ ਕੀਤਾ ਹੈ ਕਿ ਉਹ ਡੇਰਾ ਸਿਰਸਾ ਤੋਂ ਕਿਸੇ ਕਿਸਮ ਦੀ ਮਦਦ ਨਹੀਂ ਲੈਣਗੇ। ਜਾਖੜ ਨੇ ਕਿਹਾ ਕਿ ਇਸ ਵਾਰ ਕਾਂਗਰਸ ਡੇਰਾ ਸਿਰਸਾ ਦੀ ਸਪੋਰਟ ਨਹੀਂ ਲਵੇਗੀ।ਇਸ ਮੌਕੇ ਅਕਾਲੀ ਦਲ ਨੂੰ ਡੇਰਾ ਸਿਰਸਾ ਦੀ ਹਮਾਇਤ ਬਾਰੇ ਬੋਲਦਿਆਂ ਜਾਖੜ ਨੇ ਸੁਖਬੀਰ ‘ਤੇ ਸਵਾਲ ਵੀ ਚੁੱਕੇ। ਸੁਨੀਲ ਜਾਖੜ ਦਾ ਕਹਿਣਾ ਹੈ ਕਿ ਅਕਾਲੀ ਦਲ ਦੀ ਪਹਿਲੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਉਹ ਡੇਰਾ ਸਿਰਸਾ ਤੋਂ ਕੋਈ ਮਦਦ ਨਹੀਂ ਲਵੇਗੀ। ਜਾਖੜ ਮੁਤਾਬਕ ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਪਾਰਟੀ ਦਾ ਸਟੈਂਡ ਇਸ ਮਸਲੇ ‘ਤੇ ਸੁਖਬੀਰ ਬਾਦਲ ਦੀ ਦੱਸਣਗੇ। ਸੁਨੀਲ ਜਾਖੜ ਨੇ ਕਿਹਾ ਕਿ ਇੰਨਾ ਸਾਰਾ ਕੁਝ ਹੋਣ ਦੇ ਬਾਵਜੂਦ ਵੀ ਅਕਾਲੀ ਦਲ ਡੇਰਾ ਸਿਰਸਾ ਦੀ ਸਪੋਰਟ ਲੈਣਾ ਚਾਹੁੰਦਾ ਹੈ ਤਾਂ ਸਾਹਮਣੇ ਆ ਕੇ ਲੋਕਾਂ ਨੂੰ ਦੱਸੇ।
ਉਨ੍ਹਾਂ ਸੁਖਬੀਰ ਬਾਦਲ ‘ਤੇ ਤੰਜ਼ ਕੱਸਦਿਆਂ ਕਿਹਾ ਕਿ ਉਹ ਜੇਲ੍ਹ ਵਿੱਚ ਜਾ ਕੇ ਰਾਮ ਰਹੀਮ ਨਾਲ ਮੁਲਾਕਾਤ ਕਰਨਗੇ। ਜਾਖੜ ਨੇ ਕਿਹਾ ਕਿ ਲੱਗਦਾ ਹੈ ਕਿ ਸੁਨਾਰੀਆ ਜੇਲ੍ਹ ਵਿੱਚ ਜਾ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਰਾਮ ਰਹੀਮ ਨਾਲ ਵੋਟਾਂ ਦੀ ਡੀਲ ਕਰਨਗੇ ਕਿਉਂਕਿ ਮੁੰਬਈ ਵਾਲਾ ਕੰਮ ਤਾਂ ਹੁਣ ਖ਼ਤਮ ਹੋ ਗਿਆ।

Real Estate