ਅਕਾਲੀ ਦਲ ਟਕਸਾਲੀ ਤੇ ‘ਆਪ’ ਵਿਚਾਲੇ ਗਠਜੋੜ ਦੀਆ ਸੰਭਾਵਨਾਵਾਂ ਲਗਭਗ ਖ਼ਤਮ

904

ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਗਠਜੋੜ ਨਹੀ ਹੋ ਸਕਿਆ । ਟਕਸਾਲੀ ਦਲ ਦੇ ਲੀਡਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਹੈ ਕਿ ਹਾਲੇ ਕਿਸੇ ਪਾਰਟੀ ਨਾਲ ਗਠਜੋੜ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਉਹ ਆਪਣੇ ਹੀ ਦਮ ’ਤੇ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ।ਇਸੇ ਦੌਰਾਨ ਸੇਖਵਾਂ ਨੇ ਕਿਹਾ ਕਿ ਅਕਾਲੀ ਦਲ (ਬਾਦਲ) ਡੇਰਿਆਂ ਦਾ ਸਹਾਰਾ ਲੈ ਕੇ ਸਿਆਸਤ ਕਰ ਰਿਹਾ ਹੈ। ਉਨ੍ਹਾਂ ਸੁਖਬੀਰ ਬਾਦਲ ਨੂੰ ਨਾਲਾਇਕ ਪੁੱਤ ਵੀ ਦੱਸਿਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੀ ਵਜ੍ਹਾ ਕਰਕੇ ਹੀ ਅਕਾਲੀ ਦਲ ਤੀਜੇ ਨੰਬਰ ’ਤੇ ਆ ਗਿਆ ਹੈ।
ਅਕਾਲੀ ਦਲ (ਬਾਦਲ) ਵੱਲੋਂ ਬੀਬੀ ਜਗੀਰ ਕੌਰ ਨੂੰ ਟਿਕਟ ਦਿੱਤੇ ਜਾਣ ’ਤੇ ਨਿਸ਼ਾਨਾ ਲਾਇਆ। ਉਨ੍ਹਾਂ ਕਿਹਾ ਕਿ ਇੱਕ ਡੇਰੇ ਦੀ ਮੁਖੀ ਤੇ ਆਪਣੀ ਧੀ ਦੀ ਕਾਤਲ ਨੂੰ ਟਿਕਟ ਦੇਣਾ ਅਕਾਲੀ ਦਲ (ਬਾਦਲ) ਲਈ ਸ਼ਰਮ ਵਾਲੀ ਗੱਲ ਹੈ। ਇਸ ਤੋਂ ਇਲਾਵਾ ਮਨਜਿੰਦਰ ਸਿੰਘ ਸਿਰਸਾ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਸਬੰਧੀ ਸੇਖਵਾਂ ਨੇ ਕਿਹਾ ਕਿ ਸਿਰਸਾ ਦਿੱਲੀ ਵਿੱਚ ਬੀਜੇਪੀ ਦੇ ਮੌਜੂਦਾ ਵਿਧਾਇਕ ਹਨ ਤੇ ਅਕਾਲੀ ਦਲ (ਬਾਦਲ) ਵੱਲੋਂ ਉਨ੍ਹਾਂ ਨੂੰ ਅਜਿਹੀ ਜ਼ਿੰਮੇਵਾਰੀ ਦੇਣਾ ਸੌਪਣਾ ਦੱਸਦਾ ਹੈ ਕਿ ਉਨ੍ਹਾਂ ਨੂੰ ਕਿਤੇ ਨਾ ਕਿਤੇ ਆਪਣਾ ਡਰ ਸਤਾ ਰਿਹਾ ਹੈ।

Real Estate