ਸੁਖਬੀਰ ਤੇ ਮਜੀਠੀਆ ਦੇ ਜ਼ਮਾਨਤੀ ਵਾਰੰਟ ਜਾਰੀ

851

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਜਸਟਿਸ (ਸੇਵਾ–ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਸ਼ਿਕਾਇਤ ਉੱਤੇ ਕਾਰਵਾਈ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ। ਜਸਟਿਸ ਰਣਜੀਤ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਉਨ੍ਹਾਂ ਜਨਤਕ ਤੌਰ ਉੱਤੇ ਕਮਿਸ਼ਨ ਦੀ ਸਾਖ਼ ਨੂੰ ਧੱਕਾ ਪਹੁੰਚਾਇਆ ਹੈ।
ਸਾਲ 2015 ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਉਸ ਪਿੱਛੋਂ ਬਹਿਬਲ ਕਲਾਂ ਤੇ ਕੋਟਕਪੂਰਾ ’ਚ ਪੁਲਿਸ ਗੋਲੀਬਾਰੀ ਜਿਹੀਆਂ ਘਟਨਾਵਾਂ ਦੀ ਜਾਂਚ ਕਰਨ ਵਾਲੇ ਇੱਕ–ਮੈਂਬਰੀ ਕਮਿਸ਼ਨ ਦੇ ਮੁਖੀ ਜਸਟਿਸ (ਸੇਵਾ–ਮੁਕਤ) ਰਣਜੀਤ ਸਿੰਘ ਨੇ ਬੀਤੀ 7 ਫ਼ਰਵਰੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਕੇਸ (ਸ਼ਿਕਾਇਤ) ਦਾਇਰ ਕੀਤੀ ਸੀ।
ਜਸਟਿਸ (ਸੇਵਾ–ਮੁਕਤ) ਰਣਜੀਤ ਸਿੰਘ ਦਾ ਕਹਿਣਾ ਸੀ ਕਿ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਪਾਰਟੀ ਦੇ ਆਗੂ ਪਿਛਲੇ ਕੁਝ ਸਮੇਂ ਤੋਂ ਬਿਨਾ ਵਜ੍ਹਾ ਉਨ੍ਹਾਂ ਉੱਤੇ ਨਿਜੀ ਤੇ ਉਨ੍ਹਾਂ ਦੀ ਅਗਵਾਈ ਹੇਠਲੇ ਕਮਿਸ਼ਨ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰਦੇ ਆ ਰਹੇ ਹਨ।

Real Estate