ਖਾਲੜਾ ਪਰਿਵਾਰ ਸਤਿਕਾਰਯੋਗ ਪਰ ਆਪਣਾ ਉਮੀਦਵਾਰ ਵਾਪਸ ਨਹੀਂ ਕਰਾਂਗੇ – ਟਕਸਾਲੀ ਦਲ

859

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਏਕਤਾ ਪਾਰਟੀ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਆਪਣੇ ਉਮੀਦਵਾਰ ਜਨਰਲ ਜੇਜੇ ਸਿੰਘ ਦਾ ਨਾਂ ਵਾਪਸ ਲੈਣ ਤੋਂ ਇਨਕਾਰ ਜਰ ਦਿੱਤਾ ਹੈ। ਅਕਾਲੀ ਦਲ (ਟਕਸਾਲੀ) ਦੇ ਲੀਡਰਾਂ ਨੇ ਗੱਠਜੋੜ ਦੀਆਂ ਕੋਸ਼ਿਸ਼ਾਂ ਦਾ ਸਵਾਗਤ ਕੀਤਾ ਪਰ ਖਡੂਰ ਸਾਹਿਬ ਤੋਂ ਆਪਣੀ ਉਮੀਦਵਾਰ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ।ਪੰਜਾਬ ਏਕਤਾ ਪਾਰਟੀ ਦੇ ਐਡਹਾਕ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੂੰ ਆਪਣਾ ਉਮੀਦਵਾਰ ਵਾਪਸ ਲੈਣ ਦੀ ਅਪੀਲ ਕੀਤੀ ਸੀ। ਇਸੇ ਤਰ੍ਹਾਂ ਗੱਠਜੋੜ ਦੀਆਂ ਕੋਸ਼ਿਸ਼ਾਂ ਵਿੱਚ ਜੁਟੇ ਐਡਵੋਕੇਟ ਐਚਐਸ ਫੂਲਕਾ ਨੇ ਵੀ ਦੂਜੀਆਂ ਧਿਰਾਂ ਨੂੰ ਅਪੀਲ ਕੀਤੀ ਸੀ ਕਿ ਬੀਬੀ ਖਾਲੜਾ ਦੇ ਹੱਕ ਵਿੱਚ ਉਮੀਦਵਾਰ ਨਾ ਉਤਾਰਿਆ ਜਾਵੇ।ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਤੇ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਫੂਲਕਾ ਵੱਲੋਂ ਨਵੇਂ ਸਿਰੇ ਤੋਂ ਗਠਬੰਧਨ ਬਣਾਉਣ ਦਾ ਸਵਾਗਤ ਕਰਦੇ ਹਾਂ ਪਰ ਜੇਜੇ ਸਿੰਘ ਖਡੂਰ ਸਾਹਿਬ ਤੋਂ ਸਾਡੇ ਉਮੀਦਵਾਰ ਬਣੇ ਰਹਿਣਗੇ। ਉਨ੍ਹਾਂ ਕਿਹਾ ਕਿ ਬੀਬੀ ਪਰਮਜੀਤ ਕੌਰ ਖਾਲੜਾ ਸਤਿਕਾਰਯੋਗ ਹਨ। ਉਨ੍ਹਾਂ ਦੇ ਪਰਿਵਾਰ ਦੀ ਵੱਡੀ ਕੁਰਬਾਨੀ ਹੈ। ਇਸ ਕਰਕੇ ਉਨ੍ਹਾਂ ਨੂੰ ਚੋਣ ਨਹੀਂ ਲੜਨੀ ਚਾਹੀਦੀ ਬਲਕਿ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾਇਆ ਜਾਣਾ ਚਾਹੀਦਾ ਹੈ।

Real Estate