ਅਕਾਲੀ ਦਲ(ਬਾਦਲ) ਨੇ ਮਹੇਸ਼ਇੰਦਰ ਗਰੇਵਾਲ ਨੂੰ ਲੁਧਿਆਣਾ ਤੋਂ ਉਮੀਦਵਾਰ ਬਣਾਇਆ

447

ਅਕਾਲੀ ਦਲ(ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਮਹੇਸ਼ ਇੰਦਰ ਸਿੰਘ ਗਰੇਵਾਲ ਨੂੰ ਲੋਕ ਸਭਾ ਹਲਕਾ ਲੁਧਿਆਣਾ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨ ਦਿੱਤਾ ਹੈ। ਹੁਣ ਤੱਕ ਅਕਾਲੀ ਦਲ ਨੇ ਪੰਜਾਬ ਵਿਚ ਆਪਣੇ 10 ਉਮੀਦਵਾਰਾਂ ਵਿਚੋਂ ਅੱਠ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਲੁਧਿਆਣਾ ਤੋਂ ਉਮੀਦਵਾਰ ਦੇ ਨਾਮ ਨੂੰ ਲੈ ਕੇ ਅਕਾਲੀ ਦਲ ਦੁਚਿੱਤੀ ’ਚ ਸੀ। ਅਕਾਲੀ ਦਲ ਦੀ ਭਾਈਵਾਲ ਪਾਰਟੀ ਭਾਜਪਾ ਵੱਲੋਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤਿੰਨ ਸੀਟਾਂ ਉੱਤੇ ਚੋਣ ਲੜੀ ਜਾ ਰਹੀ ਹੈ। ਅਕਾਲੀ ਦਲ ਨੇ ਬਠਿੰਡਾ ਅਤੇ ਫਿਰੋਜ਼ਪੁਰ ਸੰਸਦੀ ਹਲਕਿਆਂ ਤੋਂ ਫਿਲਹਾਲ ਉਮੀਦਵਾਰਾਂ ਦੇ ਨਾਂ ਦਾ ਐਲਾਨ ਨਹੀਂ ਕੀਤਾ।

Real Estate