ਬਾਕੀ ਰਹਿੰਦੀ ਲੁਧਿਆਣਾ ਸੀਟ ਤੋਂ ਵੀ ਆਪ ਨੇ ਉਮੀਦਵਾਰ ਐਲਾਨਿਆ

363

ਆਮ ਆਦਮੀ ਪਾਰਟੀ ਵੱਲੋ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਤੋਂ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਬਾਕੀ ਰਹਿੰਦੀ ਲੁਧਿਆਣਾ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਨੇ ਯੂਥ ਵਿੰਗ ਦੇ ਆਗੂ ਪ੍ਰੋਫੈਸਰ ਤੇਜਪਾਲ ਸਿੰਘ ਨੂੰ ਉਮੀਦਵਾਰ ਐਲਾਨ ਦਿੱਤਾ ਹੈ ਇਹ ਘੋਸ਼ਣਾ ਐਤਵਾਰ ਦੇਰ ਸ਼ਾਮ ਨੂੰ ਕੀਤੀ ਗਈ। ‘ ਆਪ’ ਦੇ ਮੁੱਖ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਇਹ ਘੋਸ਼ਣਾ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਅਤੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੋਰ ਕਮੇਟੀ ਪੰਜਾਬ ਅਤੇ ਕੇਂਦਰੀ ਪੀਏਸੀ ਵੱਲੋਂ ਪ੍ਰੋਫੈਸਰ ਤੇਜਪਾਲ ਦਾ ਨਾਮ ਐਲਾਨਿਆ ਗਿਆ। 32 ਸਾਲਾਂ ਪ੍ਰੋਫੈਸਰ ਤੇਜਪਾਲ ਸਿੰਘ ਬਤੌਰ ਵਲੰਟੀਅਰ 2014 ਵਿੱਚ ਆਮ ਆਦਮੀ ਪਾਰਟੀ ਨਾਲ ਜੁੜੇ ਸਨ ਅਤੇ ਇਸ ਸਮੇਂ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਨਿਭਾ ਰਹੇ ਹਨ।

Real Estate