ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਤਬਾਦਲੇ ਖਿਲਾਫ ਫੂਲਕਾ ਦੀ ਅਗਵਾਈ ਹੇਠ ਵਫ਼ਦ ਨੇ ਮੁੱਖ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ

703

ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਆਈ।ਜੀ। ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਤਬਾਦਲੇ ਖਿਲਾਫ ਹਰਵਿੰਦਰ ਸਿੰਘ ਫੂਲਕਾ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਅੱਜ ਦਿੱਲੀ ‘ਚ ਮੁੱਖ ਚੋਣ ਕਮਿਸ਼ਨ ਸੁਨੀਲ ਅਰੋੜਾ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਚੋਣ ਕਮਿਸ਼ਨ ਨੇ ਵਫ਼ਦ ਨੂੰ ‘ਸਿੱਟ’ ਮੁਖੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਦੇ ਫ਼ੈਸਲੇ ‘ਤੇ ਸਮੀਖਿਆ ਕਰਨ ਦਾ ਭਰੋਸਾ ਦਿੱਤਾ।ਸ਼੍ਰੋਮਣੀ ਅਕਾਲੀ ਦਲ(ਬਾਦਲ) ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਕਾਇਤ ਦਰਜ਼ ਕੀਤੀ ਸੀ।ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਕਾਰਵਾਈ ਕਰਦਿਆਂ ਆਈ।ਜੀ। ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਬਾਦਲਾ ਕਰ ਦਿੱਤਾ ਸੀ।

Real Estate