ਬਰਗਾੜੀ ਮੋਰਚੇ ਵਾਲੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬਦਲੀ ਰੁਕਵਾਉਣ ਲਈ ਲਗਾਉਣਗੇ ਧਰਨਾ

674

ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸ।ਆਈ।ਟੀ ਦੇ ਮੈਂਬਰ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਬਦਲਣ ਦੇ ਵਿਰੋਧ ਵਿਚ ਅੱਜ ਬਰਗਾੜੀ ਮੋਰਚੇ ਦੀ ਮੀਟਿੰਗ ਬਰਨਾਲਾ ਵਿਖੇ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਦੱਸਿਆ ਕਿ ਇਸ ਬਦਲੀ ਦੇ ਵਿਰੋਧ ਵਿਚ ਸਮੂਹ ਪੰਥਕ ਪਾਰਟੀਆਂ ਅਤੇ ਜਥੇਬੰਦੀਆਂ ਵਲੋਂ 20 ਅਪ੍ਰੈਲ ਨੂੰ ਪੰਜਾਬ ਚੋਣ ਕਮਿਸ਼ਨ ਦੇ ਦਫ਼ਤਰ ਅੱਗੇ ਵੱਡਾ ਧਰਨਾ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਪਿਛਲੇ ਦਿਨੀਂ ਯੂਨਾਈਟਿਡ ਅਕਾਲੀ ਦਲ ਦੇ ਬੈਨਰ ਹੇਠ ਪੰਥਕ ਆਗੂਆਂ ਨੇ ਰਾਜਧਾਨੀ ਨਵੀਂ ਦਿੱਲੀ ਸਥਿਤ ਮੁੱਖ ਚੋਣ ਕਮਿਸ਼ਨਰ ਨੂੰ ਇੱਕ ਯਾਦ–ਪੱਤਰ ਵੀ ਸੌਂਪਿਆ ਸੀ। ਮੈਮੋਰੈਂਡਮ ਵਿੱਚ ਬੇਨਤੀ ਕੀਤੀ ਗਈ ਸੀ ਕਿ ਸਾਲ 2015 ਦੌਰਾਨ ਪੰਜਾਬ ’ਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬਦਲੀ ਨਾ ਕੀਤੀ ਜਾਵੇ। ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬਦਲੀ ਬੀਤੇ ਦਿਨੀਂ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਕਰ ਦਿੱਤੀ ਗਈ ਸੀ ਕਿਉਂਕਿ ਦੋਸ਼ ਸੀ ਕਿ ਉਨ੍ਹਾਂ ਨੇ ਚੋਣ–ਜ਼ਾਬਤੇ ਦੀ ਉਲੰਘਣਾ ਕੀਤੀ ਹੈ।

Real Estate