ਪਲਾਸਟਿਕ ਦੀਆਂ ਖਾਲੀ ਬੋਤਲਾਂ ਬਦਲੇ ਡਿਕਾਉਂਟ ਕੂਪਨ ਦੇਣ ਵਾਲੀਆਂ ਮਸ਼ੀਨਾਂ ਅੰਮ੍ਰਿਤਸਰ ‘ਚ ਲੱਗੀਆਂ

4084

ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟ੍ਰੀਟ ‘ਚ ਅਨੋਖੀ ਮਸ਼ੀਨ ਲੱਗੀ ਹੈ ਜੋ ਪਲਾਸਟਿਕ ਦੀਆਂ ਖਾਲੀ ਬੋਤਲਾਂ ਵੱਟੇ ਡਿਕਾਉਂਟ ਕੂਪਨ ਦਿੰਦੀ ਹੈ । ਕਾਰਪੋਰੇਸ਼ਨ ਨੇ ਦਰਬਾਰ ਸਾਹਿਬ ਦੇ ਬਾਹਰ ਹੈਰੀਟੇਜ ਸਟ੍ਰੀਟ ਵਿੱਚ 10 ਪੈੱਟ ਬੋਤਲ ਕਰੱਸ਼ਰ ਮਸ਼ੀਨਾਂ ਲਗਾ ਦਿੱਤੀਆਂ ਹਨ। ਖਾਲੀ ਬੋਤਲ ਇਸ ਮਸ਼ੀਨ ‘ਚ ਸੁੱਟਣ ਵਾਲਿਆਂ ਨੂੰ ਡਿਸਕਾਊਂਟ ਕੂਪਨ ਦਿੱਤੇ ਜਾ ਰਹੇ ਹਨ ਜਿਨ੍ਹਾਂ ਨੂੰ ਭਰਾਵਾਂ ਦੇ ਢਾਬੇ ਤੇ ਪੰਜਾਬੀ ਜੁੱਤੀ ਦੇ ਸਟੋਰਾਂ ਤੋਂ ਇਲਾਵਾ ਹੋਰ ਸ਼ਾਪਿੰਗ ਸਟੋਰਾਂ ‘ਤੇ ਇਸਤੇਮਾਲ ਕੀਤਾ ਜਾ ਸਕਦਾ ਹੈ। ਸਫ਼ਾਈ ਦੇ ਨਾਲ ਹੀ 10 ਤੋਂ 20 ਫੀਸਦੀ ਡਿਸਕਾਊਂਟ ਕੂਪਨ ਮਿਲਣ ਕਰਕੇ ਲੋਕ ਖ਼ੁਸ਼ ਵੀ ਹਨ। ਸਵੱਛ ਆਈਕੌਨਿਕ ਪਲੇਸਿਸ ਪ੍ਰੋਜੈਕਟ ਦੇ ਤਹਿਤ 10 ਮਸ਼ੀਨਾਂ ਲਾਉਣ ‘ਤੇ ਕਾਰਪੋਰੇਸ਼ਨ ਨੇ ਪੰਜ ਲੱਖ ਰੁਪਏ ਖ਼ਰਚ ਕੀਤੇ ਹਨ।ਮਸ਼ੀਨ ਦਿਨ ਭਰ ਵਿੱਚ 200 ਬੋਤਲਾਂ ਨੂੰ ਬੰਨ੍ਹੇ ਲਾ ਸਕਦੀ ਹੈ। ਸਥਾਨਕ ਲੋਕਾਂ ਨੇ ਇਸ ਉਪਰਾਲੇ ਦੀ ਕਾਫ਼ੀ ਸ਼ਲਾਘਾ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀਆਂ ਮਸ਼ੀਨਾਂ ਪੂਰੇ ਸ਼ਹਿਰ ਵਿੱਚ ਲਾਈਆਂ ਜਾਣੀਆਂ ਚਾਹੀਦੀਆਂ ਹਨ। ਇਸ ਉਪਰਾਲੇ ਨਾਲ ਪ੍ਰਦੂਸ਼ਣ ਘਟੇਗਾ ਤੇ ਲੋਕਾਂ ਨੂੰ ਇਨਸੈਂਟਿਵ ਵੀ ਮਿਲਣਗੇ। ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ‘ਚ ਹੋਰ ਮਸ਼ੀਨਾਂ ਲਾਈਆਂ ਜਾਣਗੀਆਂ।

Real Estate