ਪੰਜਾਬ ਵਿੱਚ ਕੱਲ੍ਹ ਹੋ ਜਾਵੇਗਾ ਚੋਣ ਪ੍ਰਚਾਰ ਬੰਦ

417

ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ 17 ਮਈ ਬਾਅਦ ਦੁਪਹਿਰ ਪੰਜ ਵਜੇ ਤੋਂ ਚੋਣ ਬੰਦ ਹੋ ਜਾਵੇਗਾ। ਪਰ ਉਮੀਦਵਾਰਾਂ ਨੂੰ ਵੋਟਰਾਂ ਨਾਲ ਘਰ ਘਰ ਜਾ ਕੇ ਸੰਪਰਕ ਕਰਨ ਦੀ ਖੁੱਲ੍ਹ ਰਹੇਗੀ। 19 ਮਈ ਨੂੰ ਪੰਜਾਬ ਦੇ ਤੇਰਾਂ ਲੋਕ ਸਭਾ ਹਲਕਿਆਂ ਲਈ ਵੋਟਾਂ ਪੈਣਗੀਆਂ। ਲੋਕ ਸਭਾ ਦੇ 13 ਹਲਕਿਆਂ ਲਈ ਕੁੱਲ 278 ਉਮੀਦਵਾਰ ਮੈਦਾਨ ਵਿਚ ਹਨ ਜਿਨ੍ਹਾਂ ਦੀ ਕਿਸਮਤ ਦਾ ਫੈਸਲਾ 23 ਮਈ ਨੂੰ ਸੁਣਾਇਆ ਜਾਵੇਗਾ। ਦੇਸ਼ ਦੇ ਦੂਜੇ ਭਾਗਾਂ ਵਿੱਚ ਚਾਹੇ ਪੋਲਿੰਗ ਪਹਿਲਾਂ ਹੋ ਗਈ ਸੀ ਪਰ ਨਤੀਜੇ ਦਾ ਐਲਾਨ ਉਸ ਦਿਨ ਕੀਤਾ ਜਾਵੇਗਾ। ਪੰਜਾਬ ਵਿੱਚ ਵੋਟਰਾਂ ਦੀ ਕੁੱਲ ਗਿਣਤੀ ਹੈ 20374375 ਹੈ ਇਨ੍ਹਾਂ ਵਿਚੋਂ 10754157ਪੁਰਸ਼ ਅਤੇ 9619722 ਮਹਿਲਾ ਵੋਟਰ ਹਨ। ਇਨ੍ਹਾਂ ਤੋਂ ਇਲਾਵਾ 507 ਕਿੰਨਰ ਅਤੇ 393 ਐੱਨ ਆਰ ਆਈ ਵੋਟਰ ਦੱਸੇ ਗਏ ਹਨ। ਵਿਸ਼ੇਸ਼ ਵਰਗ ਦੇ ਵੋਟਰਾਂ ਦੀ ਗਿਣਤੀ 68551 ਹੈ। ਚੋਣ ਅਮਲ ਸਹੀ ਢੰਗ ਨਾਲ ਚਲਾਉਣ ਲਈ ਰਾਜ ਭਰ ਵਿਚ 232136 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਜਿਨ੍ਹਾਂ ਵਿਚੋਂ ਪੇਂਡੂ ਖੇਤਰ ਦੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ 16394ਹੈ। ਸਾਲ 2014 ਦੀਆਂ ਲੋਕ ਸਭਾ ਚੋਣਾਂ ਵਿੱਚ 70.89 ਫ਼ੀਸਦੀ ਪੋਲਿੰਗ ਹੋਈ ਸੀ। 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ 78.57 ਫੀਸਦੀ ਵੋਟਾਂ ਪਈਆਂ ਸਨ । ਪੰਜਾਬ ਦੇ ਮੁੱਖ ਚੋਣ ਅਫ਼ਸਰ ਕਰੁਣਾ ਐਸ ਰਾਜੂ ਨੇ ਕਿਹਾ ਕਿ 17 ਮਈ ਸ਼ਾਮ ਪੰਜ ਵਜੇ ਤੋਂ ਖੁੱਲ੍ਹਮ ਖੁੱਲ੍ਹਾ ਚੋਣ ਪ੍ਰਚਾਰ ਬੰਦ ਹੋ ਜਾਵੇਗਾ ਅਤੇ ਨਾਲ ਹੀ ਉਸੇ ਦਿਨ ਤੋਂ 48 ਘੰਟਿਆਂ ਲਈ ਸ਼ਰਾਬ ਦੇ ਠੇਕੇ ਬੰਦ ਰੱਖਣ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

Real Estate