ਬੇਰੁਜ਼ਗਾਰੀ : ਜਿਸ ਨੇ ਨਾ ਪੂਰਾ ਹੋਣ ਦਿੱਤਾ ਮਿਸ਼ਨ-13 ?

504

ਪੰਜਾਬ ਕਾਂਗਰਸ ਦੀ ਕਾਰਗੁਜ਼ਾਰੀ ਲੋਕ ਸਭਾ ਚੋਣਾਂ ‘ਚ ਦੂਜੇ ਸੂਬਿਆਂ ਨਾਲੋਂ ਵੱਖਰੀ ਰਹੀ ਹੈ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮਿਸ਼ਨ-13 ਪੂਰਾ ਨਹੀਂ ਹੋ ਸਕਿਆ। ਚੋਣ ਸਰਗਰਮੀਆਂ ਦੌਰਾਨ ਸੂਬੇ ਭਰ ‘ਚ ਕਾਂਗਰਸੀ ਉਮੀਦਵਾਰਾਂ ਨੂੰ ਬੇਰੁਜ਼ਗਾਰ ਨੌਜਵਾਨਾਂ ਦੇ ਸੁਆਲਾਂ ਅਤੇ ਵਿਰੋਧ ਪ੍ਰਦਰਸ਼ਨਾਂ ਦਾ ਸਾਹਮਣਾ ਕਰਨਾ ਪੈਂਦਾ ਰਿਹਾ। ਭਾਵੇਂ ਪੰਜਾਬ ਸਰਕਾਰ ਕਰੀਬ 5 ਲੱਖ ਨੌਜਵਾਨਾਂ ਨੂੰ ਰੁਜ਼ਗਾਰ/ਕਾਰੋਬਾਰ ਦੇਣ ਦਾ ਦਾਅਵਾ ਕਰ ਰਹੀ ਹੈ ਪ੍ਰੰਤੂ ਉੱਚ ਯੋਗਤਾ ਪ੍ਰੀਖਿਆਵਾਂ ਪਾਸ ਬੇਰੁਜ਼ਗਾਰ ਅਧਿਆਪਕ, ਮਲਟੀਪਰਪਜ਼ ਹੈਲਥ ਵਰਕਰ ਅਤੇ ਹੋਰ ਯੋਗਤਾਵਾਂ ਪੂਰੀਆਂ ਕਰਦੇ ਨੌਜਵਾਨ ਹਾਲੇ ਵੀ ਸੰਘਰਸ਼ ਦੇ ਰਾਹ ਪਏ ਹੋਏ ਹਨ। ਵਿਧਾਨ ਸਭਾ ਚੋਣਾਂ-2017 ਵਿਚ ‘ਘਰ-ਘਰ ਨੌਕਰੀ’ ਦਾ ਵਾਅਦਾ ਕਰ ਕੇ ਪੰਜਾਬ ਦੀ ਸੱਤਾ ‘ਤੇ ਕਾਬਜ਼ ਹੋਏ ਕੈਪਟਨ ਅਮਰਿੰਦਰ ਸਿੰਘ 2 ਸਾਲਾਂ ਬਾਅਦ ਵੀ ਇਹ ਵਾਅਦਾ ਸਹੀ ਅਰਥਾਂ ‘ਚ ਪੂਰਾ ਕਰਨ ਤੋਂ ਅਸਮਰਥ ਰਹੇ ਹਨ। ਬੇਰੁਜਗਾਰ ਨੌਜਵਾਨਾਂ ਦੀਆਂ ਜਥੇਬੰਦੀਆਂ ਨੇ ਚੋਣਾਂ ਦੌਰਾਨ ਵੀ ਸੰਘਰਸ਼ ਦੇ ਰਾਹ ‘ਤੇ ਸੀ , ਜਿਸ ਦੌਰਾਨ ਸੂਬੇ ਅੰਦਰ ‘ਰੁਜ਼ਗਾਰ ਨਹੀਂ-ਵੋਟ ਨਹੀਂ’ ਮੁਹਿੰਮ ਚਲਾਈ ਸੀ, ਜਿਸ ਨੂੰ ਚੰਗਾ ਹੁੰਗਾਰਾ ਮਿਲਿਆ । ਸੂਬੇ ਭਰ ‘ਚ ਕਰੀਬ 50 ਹਜ਼ਾਰ ਦੀ ਗਿਣਤੀ ਵਾਲੇ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਮਾਲਵੇ ‘ਚ ਕਾਫੀ ਸਰਗਰਮ ਹਨ। ਜਿਸ ਕਰ ਕੇ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ‘ਤੇ ਵੀ ਬੇਰੁਜ਼ਗਾਰ ਨੌਜਵਾਨਾਂ ਦਾ ਪ੍ਰਭਾਵ ਦੇਖਣ ਨੂੰ ਮਿਲ ਸਕਦਾ ਹੈ।

Real Estate