ਡੇਰਾ ਸਿਰਸਾ ਮੁਖੀ ਨੂੰ ਬਾਹਰ ਕੱਢਣ ਲਈ ਕਾਹਲੀ ਪਈ ਹਰਿਆਣਾ ਸਰਕਾਰ ? ਜੇਲ੍ਹ ਮੰਤਰੀ ਦਾ ਵੀ ਅਇਆ ਬਿਆਨ

1018

ਬਲਾਤਕਾਰ ਤੇ ਕਤਲ ਦੇ ਕੇਸ ‘ਚ 20 ਸਾਲ ਤੇ ਉਮਰਕੈਦ ਦੀ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿੱਚੋਂ ਬਾਹਰ ਕੱਢਣ ਲਈ ਕਾਹਲੀ ਪਈ ਹਰਿਆਣਾ ਦੀ ਭਾਜਪਾ ਸਰਕਾਰ ਦੇ ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਦਾ ਕਹਿਣਾ ਹੈ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਮਿਲ ਜਾਵੇਗੀ। ਪੰਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਸਾ ਤੋਂ ਰਿਪੋਰਟ ਆਉਣ ਦਾ ਇੰਤਜ਼ਾਰ ਹੈ, ਜਦ ਉਹ ਰਿਪੋਰਟ ਆ ਜਾਵੇਗੀ, ਉਹ ਰਾਮ ਰਹੀਮ ਨੂੰ ਪੈਰੋਲ ਦੇ ਦੇਣਗੇ। ਜੇਲ੍ਹ ਮੰਤਰੀ ਨੇ ਕਿਹਾ ਕਿ ਰਾਮ ਰਹੀਮ ਲਈ ਰੋਜ਼ਾਨਾ ਹਾਜ਼ਰੀ ਲਵਾਉਣ ਵੀ ਲਾਗੂ ਕੀਤਾ ਜਾ ਸਕਦਾ ਹੈ, ਤਾਂ ਜੋ ਉਹ ਵਿਦੇਸ਼ ਨਾ ਭੱਜ ਸਕੇ। ਕ੍ਰਿਸ਼ਨ ਲਾਲ ਪੰਵਾਰ ਨੇ ਫਿਰ ਤੋਂ ਕਾਨੂੰਨ ਵਿੱਚ ਮੌਜੂਦ ਸਹੂਲਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਰਾਮ ਰਹੀਮ ਜਾਂ ਜੇਲ੍ਹ ਵਿੱਚ ਕੋਈ ਵੀ ਕੈਦੀ ਹੋਵੇ, ਇੱਕ ਸਾਲ ਬਾਅਦ ਉਸ ਨੂੰ ਪੈਰੋਲ ਦਾ ਅਧਿਕਾਰ ਹੈ, ਜਿਸ ਦੌਰਾਨ ਉਹ ਆਪਣੇ ਘਰ ਦੇ ਕੰਮ-ਕਾਰ ਕਰ ਸਕਦਾ ਹੈ। ਚੋਣਾਂ ਤੋਂ ਪਹਿਲਾਂ ਰਾਮ ਰਹੀਮ ਦੀ ਰਿਹਾਈ ਕਰਵਾਉਣ ਲਈ ਲਗਾਤਾਰ ਕਾਰਜਸ਼ੀਲ ਖੱਟਰ ਸਰਕਾਰ ਦੇ ਮੰਤਰੀ ਨੇ ਇਸ ਪ੍ਰਚਾਰ ਨੂੰ ਵਿਰੋਧੀਆਂ ਦੀ ਸਾਜ਼ਿਸ ਦੱਸਿਆ।

Real Estate