ਬੇਅਦਬੀ ਮਾਮਲੇ ‘ਚ ਡੇਰਾ ਪ੍ਰੇਮੀਆਂ ਖਿਲਾਫ ਜਾਂਚ ਬੰਦ ਕਰੇਗੀ CBI !

676

ਨਾਭਾ ਜੇਲ੍ਹ ਵਿੱਚ ਮਾਰੇ ਗਏ ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਸਣੇ ਤਿੰਨ ਮੁਲਜ਼ਮਾਂ ਖ਼ਿਲਾਫ਼ ਕੇਂਦਰੀ ਜਾਂਚ ਬਿਊਰੋ ਨੇ ਮੁਹਾਲੀ ਅਦਾਲਤ ਵਿੱਚ ਜਾਂਚ ਵਿੱਚ ਕੁਝ ਨਾ ਨਿੱਕਲਣ ਦਾ ਤਰਕ ਦੇ ਕੇ ਕਲੋਜ਼ਰ ਰਿਪੋਰਟ ਦਾਇਰ ਕਰ ਦਿੱਤੀ ਹੈ। ਅਦਾਲਤ ਨੇ ਆਉਂਦੀ 23 ਜੁਲਾਈ ਨੂੰ ਮਾਮਲੇ ਦੀ ਸੁਣਵਾਈ ਰੱਖੀ ਹੈ। ਸੀਬੀਆਈ ਦੇ ਵਧੀਕ ਐਸਪੀ ਪੀਵੀ ਚੱਕਰਵਰਤੀ ਨੇ ਬਿੱਟੂ, ਸੁਖਜਿੰਦਰ ਸਿੰਘ ਸੰਨੀ ਕੰਡਾ ਤੇ ਸ਼ਕਤੀ ਸਿੰਘ ਖ਼ਿਲਾਫ਼ ਸਬੂਤਾਂ ਦੀ ਘਾਟ ਹੋਣ ਕਾਰਨ ਜਾਂਚ ਅੱਗੇ ਵੱਧਣ ਤੋਂ ਅਸਮਰੱਥਤਾ ਪ੍ਰਗਟਾਈ ਹੈ। ਸੰਨੀ ਤੇ ਸ਼ਕਤੀ ਲੰਮੇ ਸਮੇਂ ਤੋਂ ਜ਼ਮਾਨਤ ‘ਤੇ ਹਨ ਜਦਕਿ ਬਿੱਟੂ ਦਾ 22 ਜੂਨ ਨੂੰ ਨਾਭਾ ਜੇਲ੍ਹ ‘ਚ ਕਤਲ ਹੋ ਗਿਆ ਸੀ। ਐਸਪੀ ਨੇ ਅਦਾਲਤ ਨੂੰ ਦੱਸਿਆ ਕਿ ਤਿੰਨਾਂ ਦੇ ਬ੍ਰੇਨ ਮੈਪਿੰਗ ਤੇ ਲਾਈ ਡਿਟੈਕਟਰ ਟੈਸਟ (ਝੂਠ ਫੜਨ ਵਾਲੇ ਟੈਸਟ) ਵੀ ਕਰਵਾਏ ਗਏ ਸਨ ਪਰ ਕੁਝ ਨਹੀਂ ਮਿਲਿਆ। ਸੀਬੀਆਈ ਤੈਅ ਸਮੇਂ ਦੌਰਾਨ ਅਦਾਲਤ ਵਿੱਚ ਚਲਾਨ ਪੇਸ਼ ਨਹੀਂ ਸੀ ਕਰ ਸਕੀ, ਇਸ ਲਈ ਅਦਾਲਤ ਨੇ ਸਾਰਿਆਂ ਨੂੰ ਜ਼ਮਾਨਤ ਦੇ ਦਿੱਤੀ ਸੀ। ਪਰ ਮਹਿੰਦਰਪਾਲ ਬਿੱਟੂ ਕੋਟਕਪੂਰਾ ਵਿੱਚ ਦਰਜ ਇੱਕ ਹੋਰ ਮਾਮਲੇ ਵਿੱਚ ਵੀ ਨਾਮਜ਼ਦ ਹੋਣ ਕਰਕੇ ਨਾਭਾ ਜੇਲ੍ਹ ਵਿੱਚ ਬੰਦ ਸੀ। ਇਸ ਮਾਮਲੇ ਦੀ ਜਾਂਚ ਡੀਆਈਜੀ ਰਣਬੀਰ ਸਿੰਘ ਖੱਟੜਾ ਦੀ ਐਸਆਈਟੀ ਕਰ ਰਹੀ ਹੈ।

Real Estate