ਰੈਫਰੈਂਡਮ 2020 ਦਾ ਪ੍ਰਚਾਰ ਕਰਨ ਤੇ ਸਿੰਗਰ ਹਾਰਡ ਕੌਰ ਖਿਲਾਫ ਸਿ਼ਕਾਇਤ ਦਰਜ਼

758

ਬਾਲੀਵੁੱਡ ਤੇ ਪਾਲੀਵੁੱਡ ਦੀ ਮਸ਼ਹੂਰ ਪੰਜਾਬੀ ਰੈਪਰ ਹਾਰਡ ਕੌਰ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ।ਇਸ ਵੀਡੀਓ ‘ਚ ਉਹ ਰੈਫਰੈਂਡਮ 2020 ਕੰਪੇਨ ਦਾ ਸਮਰਥਨ ਕਰਦੇ ਹੋਏ ਨਜ਼ਰ ਆ ਰਹੇ ਹਨ।ਇਸ ਤੋਂ ਇਲਾਵਾ ਉਹਨਾਂ ਨੇ ਲੋਕਾਂ ਨੂੰ ਖਾਲਿਸਤਾਨ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ। ‘ਦਿ ਸਿੱਖ ਫਾਰ ਜਸਟਿਸ’ ‘ਤੇ ਭਾਰਤ ਸਰਕਾਰ ਦੁਆਰਾ ਪਾਬੰਦੀ ਲਾਉਣ ਤੋਂ ਬਾਅਦ ਬ੍ਰਿਟੇਨ ਦੀ ਮਸ਼ਹੂਰ ਪੰਜਾਬੀ ਰੈਪਰ ਹਾਰਡ ਕੌਰ ‘ਰੈਫਰੈਂਡਮ’ ਦੇ ਸਮਰਥਨ ‘ਚ ਅੱਗੇ ਆਈ ਹੈ, ਜਿਸ ਨੂੰ ਲੈ ਕੇ ਹੁਣ ਉਸ ‘ਤੇ ਐੱਫ।ਆਈ।ਆਰ ਵੀ ਦਰਜ ਹੋ ਚੁੱਕੀ ਹੈ। ਇਸ ਵੀਡੀਓ ਚ ਹਾਰਡ ਕੌਰ ਨੇ ਰੈਫਰੰਡਮ 2020 ਦੀ ਟੀ-ਸ਼ਰਟ ਪਾਈ ਹੋਈ ਹੈ।
ਇਸ ਤੋਂ ਪਹਿਲਾਂ ਹਾਰਡ ਕੌਰ ਵਿਰੁੱਧ ਦੇਸ਼–ਧਰੋਹ ਦਾ ਕੇਸ ਦਾਇਰ ਕੀਤਾ ਗਿਆ ਸੀ, ਜਦੋਂ ਉਸ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੇ ਆਰਐੱਸਐੱਸ ਮੁਖੀ ਮੋਹਨ ਭਾਗਵਤ ਵਿਰੁੱਧ ਸੋਸ਼ਲ ਮੀਡੀਆ ਉੱਤੇ ਕੋਈ ਇਤਰਾਜ਼ਯੋਗ ਟਿੱਪਣੀ ਕੀਤੀ ਸੀ।

Real Estate