ਪੰਜਾਬ ਕੈਬਨਿਟ ਦੀ ਚੰਡੀਗੜ੍ਹ ਤੋਂ ਬਾਹਰ ਸੁਲਤਾਨਪੁਰ ਵਿਖੇ ਪਹਿਲੀ ਵਾਰ ਮੀਟਿੰਗ

684

ਪੰਜਾਬ ਦੇ ਹੁਣ ਤੱਕ ਦੇ ਇਤਿਹਾਸ ਵਿਚ ਅੱਜ ਪਹਿਲੀ ਵਾਰ ਮੰਤਰੀ ਮੰਡਲ ਦੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਹੋ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਣ ਵਾਲੀ ਇਸ ਮੀਟਿੰਗ ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਤੇ ਸੰਗਤਾਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਮੌਕੇ ਸੁਲਤਾਨਪੁਰ ਲੋਧੀ ਸ਼ਹਿਰ ਅੰਦਰ ਚੱਲ ਰਹੇ ਵੱਖ ਵੱਖ ਪ੍ਰਾਜੈਕਟਾਂ ਦੀ ਜਾਣਕਾਰੀ ਵੀ ਲੈਣਗੇ। ਪੰਜਾਬ ਮੰਤਰੀ ਮੰਡਲ ਦੀ ਸੁਲਤਾਨਪੁਰ ਲੋਧੀ ਵਿਖੇ ਹੋਣ ਜਾ ਰਹੀ ਮੀਟਿੰਗ ਤੋਂ ਪਹਿਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਮੰਤਰੀ ਮੰਡਲ ਦੇ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਹੈ ਕਿ “ਅੱਜ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਬੇਰ ਸਾਹਿਬ ਵਿਖੇ ਨਤਮਸਤਕ ਹੋਇਆ ਤੇ ਅਰਦਾਸ ਕੀਤੀ ਕਿ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ ਸਮਾਗਮ ਉਲੀਕਣ ਦਾ ਬੀੜਾ ਚੁੱਕਿਆ ਹੈ ਉਹ ਪੂਰਾ ਕਰ ਸਕੀਏ। ਇਸ ਦੌਰਾਨ ਉੱਥੇ ਚੱਲ ਰਹੇ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲਿਆ। ਸਮਾਗਮਾਂ ਦੌਰਾਨ ਸੁਲਤਾਨਪੁਰ ਲੋਧੀ ਵਿਖੇ ਲੱਗਣ ਜਾ ਰਹੇ ਪੰਡਾਲ, ਟੈਂਟ ਸਿਟੀ ਤੇ ਪੁੱਡਾ ਕਾਲੋਨੀ ਦੇ ਚੱਲ ਰਹੇ ਕੰਮਾਂ ਦਾ ਵੀ ਨਿਰੀਖਣ ਕੀਤਾ। ਅਸੀਂ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿਆਂਗੇ। ਸਾਰਿਆਂ ਨੂੰ ਸੱਦਾ ਦਿੰਦੇ ਹਾਂ ਕਿ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਨਵੰਬਰ ਮਹੀਨੇ ਉਲੀਕੇ ਜਾ ਸਮਾਗਮਾਂ ਵਿੱਚ ਹੁੰਮ-ਹੁਮਾ ਕੇ ਪਹੁੰਚੋ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ।”

Real Estate