ਮਨਜੀਤ ਜੀ ਕੇ ਵਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ

715

ਅਕਾਲੀ ਦਲ (ਬਾਦਲ) ਦੇ ਸਾਬਕਾ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜੀ ਕੇ ਨੇ ਕਿਹਾ ਕਿ ਪਾਰਟੀ ਦੇ ਨਾਂ ਦਾ ਐਲਾਨ 2 ਅਕਤੂਬਰ ਨੂੰ ਕੀਤਾ ਜਾਵੇਗਾ। ਪਹਿਲਾਂ ਵੀ ਦਿੱਲੀ ਵਿੱਚ ਜੀ ਕੇ ਨੇ ਸ਼੍ਰੋਮਣੀ ਅਕਾਲੀ ਦਲ ਪੰਥਕ ਨਾਮ ਦੀ ਪਾਰਟੀ ਬਣਾਈ ਸੀ ਅਤੇ ਸਾਲ 2008 ‘ਚ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ (ਬਾਦਲ) ‘ਚ ਰਲੇਵਾਂ ਕਰ ਲਿਆ ਸੀ। ਹੁਣ ਬਾਦਲਾਂ ਤੋਂ ਵੱਖ ਹੋ ਕੇ ਉਨ੍ਹਾਂ ਨੇ ਮੁੜ ਤੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ।

Real Estate