ਕਾਲੀ ਸੂਚੀ ਚੋਂ 312 ਨਾਮ ਹਟਾਉਣ ਤੇ ਕੈਪਟਨ ਨੇ ਮੋਦੀ ਸਰਕਾਰ ਦਾ ਕੀਤਾ ਧੰਨਵਾਦ

594

ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂ ਕਾਲੀ ਸੂਚੀ ਵਿੱਚੋਂ ਹਟਾਉਣ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਨੇ ਉਨ੍ਹਾਂ ਦੀ ਮੰਗ ਮੰਨਦਿਆਂ ਸਿੱਖਾਂ ਨਾਲ ਵਿੱਤਕਰੇ ਵਾਲੀ ਸੂਚੀ ਖਤਮ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਚੀ ਵਿੱਚ ਹੁਣ ਦੋ ਲੋਕਾਂ ਦੇ ਨਾਂ ਰਹਿ ਗਏ ਹਨ ਜਿਨ੍ਹਾਂ ਦਾ ਸਬੰਧ ਪੰਜਾਬ ਨਾਲ ਨਹੀਂ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਇਹ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਦਾ ਸ਼ਲਾਘਾਯੋਗ ਫੈਸਲਾ ਹੈ। ਇਸ ਨਾਲ ਸਮੁੱਚੇ ਸਿੱਖ ਭਾਈਚਾਰੇ ਅੰਦਰ ਖ਼ੁਸ਼ੀ ਦੀ ਲਹਿਰ ਹੈ। ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਤੇ ਕੇਂਦਰ ਸਰਕਾਰ ਦੇ ਫੈਸਲੇ ਨਾਲ ਪ੍ਰਭਾਵਿਤ ਸਿੱਖਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦੇਸ਼ਾਂ ਵਿਚ ਲੰਮੇ ਸਮੇਂ ਤੋਂ ਰਹਿ ਰਹੇ ਸਿੱਖਾਂ ਨੂੰ ਆਪਣੇ ਦੇਸ਼ ਆਉਣ ਦਾ ਰਾਹ ਪੱਧਰਾ ਹੋ ਗਿਆ ਹੈ। ਲੌਂਗੋਵਾਲ ਨੇ ਆਖਿਆ ਕਿ ਕਾਲੀ ਸੂਚੀ ਵਿੱਚ ਸ਼ਾਮਲ ਸਿੱਖ ਆਪਣੇ ਪਰਿਵਾਰਾਂ ਨੂੰ ਮਿਲਣ ਤੋਂ ਵੀ ਵਾਂਝੇ ਰਹਿ ਸਨ।

Real Estate