ਸੰਦੀਪ ਸਿੰਘ ਧਾਲੀਵਾਲ ਦੀ ਹੱਤਿਆ ਦੀ ਖ਼ਬਰ ਨਾਲ ਪਿੰਡ ਧਾਲੀਵਾਲ ਸਮੇਤ ਪੂਰਾ ਪੰਜਾਬੀ ਭਾਈਚਾਰਾ ਸੋਗ ‘ਚ

962

ਅਮਰੀਕਾ ਦੇ ਹਿਊਸਟਨ ਸ਼ਹਿਰ ‘ਚ ਪਹਿਲੇ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੀ ਹੱਤਿਆ ਦੀ ਖ਼ਬਰ ਸੁਣ ਕੇ ਕਪੂਰਥਲਾ ਜ਼ਿਲ੍ਹੇ ‘ਚ ਪੈਂਦੇ ਉਨ੍ਹਾਂ ਦੇ ਜੱਦੀ ਧਾਲੀਵਾਲ ਬੇਟ ‘ਚ ਸੋਗ ਦੀ ਲਹਿਰ ਦੌੜ ਗਈ। ਦੱਸਣਯੋਗ ਹੈ ਕਿ 43 ਸਾਲਾ ਸੰਦੀਪ ਸਿੰਘ ਪਿਛਲੇ 25 ਸਾਲਾ ਤੋਂ ਅਮਰੀਕਾ ‘ਚ ਰਹਿ ਰਿਹਾ ਸੀ।
ਸੰਦੀਪ ਸਿੰਘ ਧਾਲੀਵਾਲ ਦਾ ਸ਼ੁੱਕਰਵਾਰ ਨੂੰ ਆਨ ਡਿਊਟੀ ਗੋਲੀ ਲੱਗਣ ਤੋਂ ਬਾਅਦ ਦਿਹਾਂਤ ਹੋ ਗਿਆ ਸੀ। ਡਿਪਟੀ ਸੰਦੀਪ ਸਿੰਘ ਧਾਲੀਵਾਲ ਨੂੰ ਸ਼ੁੱਕਰਵਾਰ ਦੁਪਹਿਰ ਨੂੰ ਇਕ ਟ੍ਰੈਫਿਕ ਸਟਾਪ ਲਗਾਉਂਦੇ ਸਮੇਂ ਗੋਲੀ ਮਾਰ ਦਿੱਤੀ ਗਈ ਸੀ ਜਿਸਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਪਰ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਉਨ੍ਹਾਂ ਦਾ ਦੇਹਾਂਤ ਹੋ ਗਿਆ। ਧਾਲੀਵਾਲ ਯੂਨਾਈਟਿਡ ਸਿੱਖਸ ਲਈ ਹੋਮਲੈਂਡ ਸਿਕਿਓਰਿਟੀ ਦੇ ਡਾਇਰੈਕਟਰ ਵੀ ਸਨ। ਉਸਨੇ ਲੋੜਵੰਦਾਂ ਦੀ ਸਹਾਇਤਾ ਲਈ ਤੂਫਾਨ ਹਾਰਵੇ, ਤੂਫਾਨ ਮਾਰੀਆ ਅਤੇ ਹੋਰ ਕਈ ਪ੍ਰੋਜੈਕਟਾਂ ਲਈ ਆਪ੍ਰੇਸ਼ਨਾਂ ਦੀ ਅਗਵਾਈ ਕੀਤੀ। ਉਹ ਹੈਰਿਸ ਕਾਉਂਟੀ ਸ਼ੈਰਿਫ ਦੇ ਦਫਤਰ ਲਈ ਟ੍ਰੇਲਬਲੇਜ਼ਰ ਸੀ, ਅਤੇ ਆਪਣੀ ਪੱਗ ਕਾਰਨ ਵੱਖਰੀ ਪਛਾਣ ਰੱਖਦਾ ਸੀ।

Real Estate