ਕਰਤਾਰਪੁਰ ਲਾਂਘੇ ਨੂੰ ਚਾਲੂ ਕਰਨ ਦੀ ਤਾਰੀਕ ਤੇ ਪਾਕਿਸਤਾਨ ਦਾ ਪਲਟਣ ਵਾਲਾ ਬਿਆਨ !

635

ਕਰਤਾਰਪੁਰ ਸਾਹਿਬ ਲਾਂਘੇ ਬਾਰੇ ਪਾਕਿਸਤਾਨ ਨੇ ਵੀਰਵਾਰ ਨੂੰ ਕਿਹਾ ਕਿ ਲਾਂਘੇ ਦੇ ਉਦਘਾਟਨ ਲਈ ਅਜੇ ਕੋਈ ਤਾਰੀਕ ਨਿਰਧਾਰਤ ਨਹੀਂ ਕੀਤੀ ਗਈ ਹੈ। ਪਰ ਇਹ ਵੀ ਭਰੋਸਾ ਦਿਵਾਇਆ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੌਰਾਨ ਲਾਂਘਾ ਸਮੇਂ ਸਿਰ ਸ਼ੁਰੂ ਕਰ ਦਿੱਤਾ ਜਾਵੇਗਾ। ਇੱਕ ਮਹੀਨਾ ਪਹਿਲਾਂ, ਕੋਰੀਡੋਰ ਪ੍ਰਾਜੈਕਟ ਮੁਖੀ ਇੱਕ ਸੀਨੀਅਰ ਅਧਿਕਾਰੀ ਨੇ ਐਲਾਨ ਕੀਤਾ ਸੀ ਕਿ ਪਾਕਿਸਤਾਨ 9 ਨਵੰਬਰ ਤੋਂ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਆਉਣ ਦੀ ਆਗਿਆ ਦੇਵੇਗਾ। ਵਿਦੇਸ਼ ਦਫ਼ਤਰ ਦੇ ਬੁਲਾਰੇ ਮੁਹੰਮਦ ਫੈਸਲ ਨੇ ਹਫ਼ਤਾਵਾਰੀ ਪੱਤਰਕਾਰ ਮਿਲਣੀ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਵਾਅਦੇ ਮੁਤਾਬਕ ਕਰਤਾਰਪੁਰ ਲਾਂਘੇ ਦਾ ਕੰਮ ਸਮੇਂ ਸਿਰ ਪੂਰਾ ਕਰ ਦਿੱਤਾ ਜਾਵੇਗਾ। ਇਸ ਦਾ ਉਦਘਾਟਨ ਸਮੇਂ ‘ਤੇ ਹੋਵੇਗਾ ਪਰ ਮੈਂ ਇਸ ਦੇ ਸ਼ੁਰੂ ਹੋਣ ਲਈ ਕੋਈ ਤਾਰੀਕ ਨਹੀਂ ਦੇ ਸਕਦਾ ਕਿਉਂਕਿ ਇਸ ਦੀ ਤਾਰੀਕ ਅਜੇ ਤੈਅ ਨਹੀਂ ਕੀਤੀ ਗਈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਇਹ ਲਾਂਘਾ 12 ਨਵੰਬਰ ਨੂੰ ਸਿੱਖਾਂ ਦੇ ਬਾਨੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪ੍ਰਕਾਸ਼ ਪੁਰਬ ‘ਤੇ ਖੋਲ੍ਹਿਆ ਜਾਵੇਗਾ। ਪ੍ਰਸਤਾਵਿਤ ਕਾਰੀਡੋਰ ਕਰਤਾਰਪੁਰ ਦੇ ਦਰਬਾਰ ਸਾਹਿਬ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਡੇਰਾ ਬਾਬਾ ਨਾਨਕ ਨਾਲ ਜੋੜੇਗਾ ਅਤੇ ਭਾਰਤੀ ਸ਼ਰਧਾਲੂ ਵੀਜ਼ਾ ਮੁਕਤ ਯਾਤਰਾ ਕਰ ਸਕਣਗੇ। ਉਨ੍ਹਾਂ ਨੂੰ ਕੇਵਲ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਰਮਿਟ ਹਾਸਲ ਕਰਨਾ ਹੋਵੇਗਾ।

Real Estate