ਸਾਂਝੇ ਤੌਰ ਤੇ ਸਮਾਗਮ ਸਬੰਧੀ 21 ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੰਜ ਸਿੰਘ ਸਾਹਿਬਾਨ ਦੀ ਹੋਵੇਗੀ ਮੀਟਿੰਗ

487

ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਪੰਜਾਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ‘ਤੇ ਮਨਾਏ ਜਾ ਸਕਦੇ ਹਨ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਵੱਲੋਂ ਉਹਨਾਂ ਨਾਲ ਮੁਲਾਕਾਤ ਕੀਤੇ ਜਾਣ ਤੋਂ ਬਾਅਦ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਂਝੇ ਸਮਾਗਮ ਬਾਰੇ ਫੈਸਲਾ ਲੈਣ ਦੇ ਅਧਿਕਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪ ਦਿੱਤੇ ਹਨ। ਉਹਨਾਂ ਕਿਹਾ ਕਿ ਪ੍ਰਕਾਸ਼ ਪੁਰਬ ਸਾਂਝੇ ਸਮਾਗਮ ਤਹਿਤ ਮਨਾਇਆ ਜਾਵੇਗਾ। ਉਹਨਾਂ ਦੱਸਿਆ ਕਿ 21 ਅਕਤੂਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਵੇਗੀ ਜਿਸ ਵਿਚ ਪ੍ਰੋਗਰਾਮ ਦੀ ਰੂਪ ਰੇਖਾ ਤੈਅ ਕੀਤੀ ਜਾਵੇਗੀ। ਜਥੇਦਾਰ ਨੇ ਸਾਰੀਆਂ ਧਿਰਾਂ ਨੂੰ ਪ੍ਰਕਾਸ਼ ਪੁਰਬ ਨੂੰ ਲੈ ਕੇ ਬਿਆਨਬਾਜ਼ੀ ਬੰਦ ਕਰਨ ਦੀ ਹਦਾਇਤ ਵੀ ਕੀਤੀ ਹੈ। ਉਹਨਾਂ ਕਿਹਾ ਕਿ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਸੇਵਾ ਦੀ ਸਭ ਨੂੰ ਖੁਲ ਹੈ ਪਰ ਸੇਵਾ ਦੇ ਨਾਮ ‘ਤੇ ਰਾਜਨੀਤੀ ਕਰਨ ‘ਤੇ ਪੂਰਨ ਤੌਰ ‘ਤੇ ਮਨਾਹੀ ਹੈ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਰ ਐੱਸ ਐੱਸ ਦੇ ‘ਹਿੰਦੂ ਰਾਸ਼ਟਰ’ ਵਾਲੇ ਬਿਆਨ ਨੂੰ ਗ਼ਲਤ ਦੱਸਿਆ ਹੈ। ਉਨ੍ਹਾਂ ਕਿਹਾ, ”ਭਾਰਤ ‘ਚ ਸਾਰੇ ਧਰਮਾਂ ਅਤੇ ਵਿਸ਼ਵਾਸਾਂ ਵਾਲੇ ਲੋਕ ਰਹਿੰਦੇ ਹਨ। ਇਹੀ ਭਾਰਤ ਦੀ ਖ਼ਬੂਰਸੂਰਤੀ ਹੈ, ਆਰਐੱਸਐੱਸ ਨੇ ਕਿਹਾ ਕਿ ਭਾਰਤ ਨੂੰ ‘ਹਿੰਦੂ ਰਾਸ਼ਟਰ’ ਬਣਾਇਆ ਜਾਵੇਗਾ। ਇਹ ਗ਼ਲਤ ਹੈ, ਇਹ ਦੇਸ਼ ਦੇ ਹਿੱਤ ‘ਚ ਨਹੀਂ ਹੈ।”

Real Estate