ਜ਼ਿਮਨੀ ਚੋਣਾਂ : ਪੰਜਾਬ ਵਿੱਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ, ਅੱਜ ਤੋਂ ਸ਼ਰਾਬ ਦੇ ਠੇਕੇ ਵੀ ਬੰਦ

587

ਅੱਜ ਸ਼ਾਮ ਪੰਜਾਬ ਵਿੱਚ ਚੋਣ ਪ੍ਰਚਾਰ ਬੰਦ ਹੋ ਜਾਵੇਗਾ । ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ 21 ਅਕਤੂਬਰ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਜ਼ਿਮਨੀ ਚੋਣਾਂ ਲਈ ਸਿਆਸੀ ਅਖਾੜਾ ਭਖਿਆ ਹੋਇਆ ਹੈ ਤੇ ਸਾਰੀਆਂ ਸਿਆਸੀ ਪਾਰਟੀਆਂ ਅੱਜ ਆਪਣੇ -ਆਪਣੇ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਪੱਬਾਂ – ਭਾਰ ਹਨ । ਪੰਜਾਬ ਵਿੱਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਅੱਜ ਸ਼ਾਮ 5 ਵਜੇ ਚੋਣ ਪ੍ਰਚਾਰ ਪੂਰੀ ਤਰਾਂ ਬੰਦ ਹੋ ਜਾਵੇਗਾ ਪਰ ਉਮੀਦਵਾਰਾਂ ਨੂੰ ਵੋਟਰਾਂ ਨਾਲ ਘਰ -ਘਰ ਜਾ ਕੇ ਸੰਪਰਕ ਕਰਨ ਦੀ ਖੁੱਲ੍ਹ ਰਹੇਗੀ। ਉਸ ਤੋਂ ਬਾਅਦ ਕੋਈ ਵੀ ਉਮੀਦਵਾਰ ਕੋਈ ਵੀ ਚੋਣ ਰੈਲੀ ਜਾਂ ਫਿਰ ਨੁੱਕੜ ਮੀਟਿੰਗ ਨਹੀਂ ਕਰ ਸਕਦਾ , ਸਿਰਫ਼ ਡੋਰ ਟੂ ਡੋਰ ਪ੍ਰਚਾਰ ਕਰਨ ਦੀ ਹੀ ਇਜਾਜ਼ਤ ਹੋਵੇਗੀ। ਅੱਜ ਤੋਂ ਸ਼ਰਾਬ ਦੇ ਠੇਕੇ ਬੰਦ ਰੱਖਣ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। 21 ਅਕਤੂਬਰ ਤੋਂ 48 ਘੰਟੇ ਪਹਿਲਾਂ ਜ਼ਿਮਨੀ ਚੋਣ ਵਾਲੇ ਹਲਕਿਆਂ ਨਾਲ ਲੱਗਦੇ ਇਲਾਕਿਆਂ ਤੋਂ 3 ਕਿਲੋਮੀਟਰ ਦੇ ਦਾਇਰੇ ਦੇ ਅੰਦਰ ਸ਼ਰਾਬ ਦੀ ਵਿੱਕਰੀ ’ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ।
ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ‘ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ , ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।

Real Estate