ਮਲਟੀਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਨੇ ਤੀਜੇ ਦਿਨ ਵੀ ਸ਼ਰਧਾਲੂਆਂ ਦਾ ਮਨ ਮੋਹਿਆ

291

ਡੀਜੀਪੀ ਪੀਏਪੀ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਦਿੱਤਾ ਸੱਦਾ

ਸੁਲਤਾਨਪੁਰ ਲੋਧੀ ਕਪੂਰਥਲਾ, 6 ਨਵੰਬਰ(ਕੌੜਾ)-ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਰੈਂਡ ਮਲਟੀਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਤੀਜੇ ਦਿਨ ਵੀ ਸੁਲਤਾਨਪੁਰ ਲੋਧੀ ਵਿਖੇ ਸਥਿਤ ਰਬਾਬ ਪੰਡਾਲ ’ਚ ਕਰਵਾਇਆ ਗਿਆ। ਇਸ ਰੂਹਾਨੀ ਪ੍ਰੋਗਰਾਮ ਨੇ ਦਰਸ਼ਕਾਂ ਦੀ ਖ਼ੂਬ ਵਾਹ-ਵਾਹ ਖੱਟੀ।
ਉਘੇ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਨੇ ਸੰਗੀਤਮਈ ਪੇਸ਼ਕਾਰੀ ਦੇ ਕੇ ਗੁਰੂ ਨਾਨਕ ਦੇਵ ਜੀ ਨੂੰ ਸਿਜਦਾ ਕੀਤਾ। ਡੀਜੀਪੀ ਪੀਏਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਸਮਾਗਮ ਵਿੱਚ ਸ਼ਰਧਾਲੂ ਵਜੋਂ ਪੁੱਜੇ ਅਤੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਇਹ ਸਮਾਗਮ ਕਰਵਾਇਆ ਜਾ ਰਿਹਾ ਹੈ। ਬਾਬੇ ਨਾਨਕ ਵੱਲੋਂ ਦਿੱਤੇ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਸਿਧਾਂਤ ਦਾ ਪ੍ਰਚਾਰ ਪ੍ਰਸਾਰ ਕਰਨ ਵਿੱਚ ਇਹ ਸਮਾਗਮ ਮੀਲ ਪੱਥਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਗਰੈਂਡ ਮਲਟੀਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਗੁਰੂ ਜੀ ਦੇ ਏਕਤਾ, ਸ਼ਾਂਤੀ, ਭਾਈਚਾਰੇ, ਮਹਿਲਾ ਸਸ਼ਕਤੀਕਰਨ ਅਤੇ ਵਾਤਾਵਰਣ ਦੀ ਸੰਭਾਲ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਬਾਬੇ ਨਾਨਕ ਦੀਆਂ ਸਿੱਖਿਆਵਾਂ ’ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਇਸ ਸਮਾਗਮ ਵਿਚ ਵੱਖ ਵੱਖ ਵਰਗਾਂ ਦੇ ਲੋਕ ਸ਼ਾਮਲ ਹੋਏ, ਜਿਨ੍ਹਾਂ ਨੇ ਗਰੈਂਡ ਮਲਟੀਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਇਸ ਨੂੰ ਗੁਰੂ ਨਾਨਕ ਦੇਵ ਜੀ ਦੀ ਬਾਣੀ ਨਾਲ ਜੋੜਨ ਦਾ ਅਹਿਮ ਉਪਰਾਲਾ ਦੱਸਿਆ। ਇਹ ਪ੍ਰੋਗਰਾਮ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਕਰਵਾਇਆ ਜਾ ਰਿਹਾ ਹੈ, ਜੋ 15 ਨਵੰਬਰ ਤੱਕ ਜਾਰੀ ਰਹੇਗਾ। ਸੰਗਤਾਂ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਆਖਿਆ ਕਿ ਇਸ ਰਾਹੀਂ ਲੋਕਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਸਿਖਿਆਵਾਂ ਬਾਰੇ ਪੂਰੀ ਜਾਣਕਾਰੀ ਮਿਲ ਰਹੀ ਹੈ। ਦੱਸ੍ਯਣਯੋਗ ਹੈ ਕਿ ਇਹ ਸਮਾਗਮ 6 ਤੋਂ 10 ਨਵੰਬਰ ਤੱਕ ਅਤੇ ਫਿਰ 14 ਤੋਂ 15 ਨਵੰਬਰ ਤੱਕ ਹਰ ਰੋਜ਼ ਸ਼ਾਮ 7 ਤੋਂ 9:15 ਤੱਕ ਕਰਵਾਏ ਜ੍ਯਾਣਗੇ। ਨਵੰਬਰ 11, 12 ਤੇ 13 ਨੂੰ ਇਹ ਪ੍ਰੋਗਰਾਮ ਸ਼ਾਮ 7 ਵਜੇ ਤੋਂ ਸਾਢੇ 10 ਵਜੇ ਤੱਕ ਕਰਵਾਏ ਜ੍ਯਾਣਗੇ।

Real Estate