ਅਯੁੱਧਿਆ ਕੇਸ ਤੇ ਅੱਜ ਹੀ ਆ ਸਕਦਾ ਹੈ ਫੈਸਲਾ : ਸਕੂਲ ਤੇ ਕਾਲਜ 9 ਤੋਂ 11 ਨਵੰਬਰ ਤੱਕ ਬੰਦ

389

ਅਯੁੱਧਿਆ ਵਿਵਾਦ ਦੇ ਫ਼ੈਸਲੇ ਦੇ ਮੱਦੇਨਜ਼ਰ ਸਾਵਧਾਨੀ ਵਜੋਂ 9 ਨਵੰਬਰ ਤੋਂ 11 ਨਵੰਬਰ ਤੱਕ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ। ਵਿਦਿਅਕ ਸੰਸਥਾ ਦੇ ਨਾਲ ਨਾਲ ਸਿਖਲਾਈ ਕੇਂਦਰ ਵੀ ਇਸ ਸਮੇਂ ਦੌਰਾਨ ਬੰਦ ਰਹਿਣਗੇ। ਖ਼ਬਰਾਂ ਅਨੁਸਾਰ ਸੁਪਰੀਮ ਕੋਰਟ ਅੱਜ 9 ਨਵੰਬਰ ਦਿਨ ਸ਼ਨਿਚਰਵਾਰ ਨੂੰ ਦਹਾਕਿਆਂ ਪੁਰਾਣੇ ਅਯੁੱਧਿਆ ਵਿਵਾਦ ‘ਤੇ ਫ਼ੈਸਲਾ ਸਵੇਰੇ 10 ਵਜੇ ਸੁਣਾਇਆ ਜਾਵੇਗਾ। ਨਿਊਜ਼ ਏਜੰਸੀ ਏਐਨਆਈ ਨੇ ਜਾਣਕਾਰੀ ਦਿੰਦਿਆਂ ਦੱਸਿਆ ਜਾ ਰਿਹਾ ਹੈ ਕਿ ਇਹ ਫ਼ੈਸਲਾ ਸਵੇਰੇ 10 ਵਜੇ ਸੁਣਾਇਆ ਜਾਵੇਗਾ। ਰਾਮ ਜਨਮ ਭੂਮੀ-ਬਾਬਰੀ ਮਸਜਿਦ ਜ਼ਮੀਨੀ ਵਿਵਾਦ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਨੂੰ ਸੁਚੇਤ ਰਹਿਣ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਭਾਰਤ ਦੇ ਸਭ ਤੋਂ ਸੰਵੇਦਨਸ਼ੀਲ, ਧਾਰਮਿਕ ਅਤੇ ਰਾਜਨੀਤਿਕ ਮੁੱਦਿਆਂ ਵਿੱਚੋਂ ਇੱਕ ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ‘ਤੇ ਭਾਰਤ ਦੇ ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਿੱਚ ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਸ਼ਨਿਚਰਵਾਰ ਨੂੰ ਫ਼ੈਸਲਾ ਸੁਣਾਵੇਗੀ।
ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਨੂੰ ਸੁਚੇਤ ਰਹਿਣ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।

Real Estate