ਖੁੱਲ੍ਹ ਗਿਆ ਨਾਨਕ ਦੇ ਦਰ ਨੂੰ ਜਾਣ ਵਾਲਾ ਰਾਹ , ਪਹਿਲਾ ਜੱਥਾ ਰਵਾਨਾ

2830

ਕਰਤਾਰਪੁਰ ਸਾਹਿਬ ਲਾਂਘੇ ਦਾ ਭਾਰਤ ਵਾਲੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਬਾਬਾ ਨਾਨਕ ਸਥਿਤ ਯਾਤਰੀ ਟਰਮੀਨਲ ਦਾ ਉਦਘਾਟਨ ਕੀਤਾ ਹੈ। ਇਸੇ ਦੌਰਾਨ ਉਨ੍ਹਾਂ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜਥੇ ਨੂੰ ਕੇਸਰੀ ਰੰਗ ਦਾ ਨਿਸ਼ਾਨ ਸਾਹਿਬ ਵਿਖਾ ਕੇ ਰਵਾਨਾ ਕੀਤਾ ਹੈ। ਪਾਕਿਸਤਾਨ ਵਾਲੇ ਪਾਸੇ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨੀ ਸਮਾਗਮ ਵਿਚ ਅੱਜ ਵੱਡੀ ਗਿਣਤੀ ‘ਚ ਸਿੱਖ ਸੰਗਤ ਪੁੱਜੀ ਹੈ। ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਇਹ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਪ੍ਰਧਾਨ ਮੰਤਰੀ ਇਮਰਾਨ ਖਾਨ ਲਾਂਘੇ ਦਾ ਉਦਘਾਟਨ ਕਰਨਗੇ। ਭਾਰਤ ਵਾਲੇ ਪਾਸੇ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮਾਂ ਮੌਕੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਦਾ ਸਿੱਕਾ ਜਾਰੀ ਕੀਤਾ ਗਿਆ ਹੈ।ਲਾਂਘੇ ਵਾਲੇ ਟਰਮੀਨਲ ਉਤੇ ਨਵਜੋਤ ਸਿੰਘ ਸਿੱਧੂ ਦੇ ਪਹੁੰਚਣ ਸਾਰ ਉਨ੍ਹਾਂ ਨੂੰ ਮਿਲਣ ਵਾਲਿਆਂ ਦੀ ਭੀੜ ਜੁਟ ਗਈ। ਸਿੱਧੂ ਨੂੰ ਹਰ ਕੋਈ ਕਹਿ ਰਿਹਾ ਤੁਹਾਡੇ ਕਰਕੇ ਲਾਂਘਾ ਖੁੱਲ੍ਹਿਆ।
ਆਪਣੇ ਭਾਸ਼ਣ ਵਿੱਚ ਪਰਧਾਨ ਮੰਤਰੀ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਲਾਂਘਾ ਖੋਲ੍ਹਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਿਆ ਹੈ। ਉਨ੍ਹਾਂ ਕਿਹਾ ਕਿ ਮੈਂ ਖੁਸ਼ਕਿਸਮਤ ਹਾਂ ਕਿ ਮੈਂ ਅੱਜ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੇਸ਼ ਨੂੰ ਸਮਰਪਿਤ ਕਰ ਰਿਹਾ ਹਾਂ।

Real Estate