550 ਸਾਲਾ ਪ੍ਰਕਾਸ਼ ਪੁਰਬ : ਸਿਹਤ ਮੰਤਰੀ ਵੱਲੋਂ ਮੈਡੀਕਲ ਲਾਊਂਜ ਦੀ ਸਮਰੱਥਾ ਦੁੱਗਣੀ ਕਰਨ ਦੀ ਹਦਾਇਤ

165

ਸੰਗਤ ਵੀ ਆਮਦ ‘ਚ ਭਾਰੀ ਵਾਧੇ ਦੇ ਮੱਦੇਨਜ਼ਰ ਲਿਆ ਫ਼ੈਸਲਾ: ਬਲਬੀਰ ਸਿੰਘ ਸਿੱਧੂ

ਮੈਡੀਕਲ ਸਟਾਫ਼ ਤੋਂ ਇਲਾਵਾ ਬਾਈਕ ਐਂਬੂਲੈਂਸ ਵੀ 20 ਤੋਂ ਕੀਤੇ ਜਾਣਗੇ 40: ਸਿੱਧੂ
ਕੈਬਨਿਟ ਮੰਤਰੀ ਨੇ ਵਿਧਾਇਕ ਨਵਤੇਜ ਸਿੰਘ ਚੀਮਾ ਸਮੇਤ ਸਹੂਲਤਾਂ ਦੇ ਜਾਇਜ਼ੇ ਲਈ ਕੀਤਾ ਲਾਊਂਜ ਦਾ ਦੌਰਾ
ਸੁਲਤਾਨਪੁਰ ਲੋਧੀ /ਕਪੂਰਥਲਾ, 8 ਨਵੰਬਰ  (ਕੌੜਾ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ ਵਿਚ ਪਹੁੰਚ ਰਹੀ ਸੰਗਤ ਦੇ ਮ¤ਦੇਨਜ਼ਰ ਮੈਡੀਕਲ ਸਹਾਇਤਾ ਲਈ ਸਥਾਪਿਤ ਕੀਤੇ ਗਏ ਮੈਡੀਕਲ ਲਾਊਂਜ ਵਿਖੇ ਮਰੀਜ਼ਾਂ ਦੀ ਆਮਦ ਨੂੰ ਵੇਖਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਲਾਊਂਜ ਦੀ ਸਮਰੱਥਾ ਦੁੱਗਣੀ ਕਰਨ ਦੀ ਹਦਾਇਤ ਕੀਤੀ ਹੈ। ਅੱਜ ਮੈਡੀਕਲ ਲਾਊਂਜ ਦਾ ਦੌਰਾ ਕਰਨ ਮੌਕੇ ਕੈਬਨਿਟ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲਾਊਂਜ ਦੀ ਜਗਾ ਵਿਚ ਵਾਧਾ ਕਰਨ ਦੇ ਨਾਲ-ਨਾਲ ਡਾਕਟਰਾਂ ਤੇ ਬਾਕੀ ਪੈਰਾ-ਮੈਡੀਕਲ ਸਟਾਫ਼ ਦੀ ਗਿਣਤੀ ਵੀ ਦੁ¤ਗਣੀ ਕੀਤੀ ਜਾਵੇ। ਉਨਾਂ ਦੱਸਿਆ ਕਿ ਹੁਣ ਤੱਕ ਤਕਰੀਬਨ 10,000 ਲੋਕਾਂ ਵੱਲੋਂ ਇਸ ਲਾਊਂਜ ਤੋਂ ਮੈਡੀਕਲ ਸਹਾਇਤਾ ਲਈ ਵੀ ਜਾ ਚੁੱਕੀ ਹੈ। ਇਸ ਮੌਕੇ ਉਨਾਂ ਨਾਲ ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਮੈਡੀਕਲ ਲਾਊਂਜ ਵਿਚ ਮਰੀਜ਼ਾਂ ਨੂੰ ਦਿ¤ਤੀਆਂ ਜਾ ਰਹੀਆਂ ਸਹੂਲਤਾਂ
ਦਾ ਵੀ ਜਾਇਜ਼ਾ ਲਿਆ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੀ ਇਸ ਪਵਿ¤ਤਰ ਨਗਰੀ ‘ਤੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਸੰਗਤਾਂ ਵੱਲੋਂ ਸਰਾਹਿਆ ਜਾ ਰਿਹਾ ਹੈ। ਉਨਾਂ ਪ੍ਰਕਾਬ ਪੁਰਬ ਨਜ਼ਦੀਕ ਹੋਣ ਕਰਕੇ ਨਾਨਕ ਨਾਮ ਲੇਵਾ ਸੰਗਤ ਦੀ ਆਮਦ ਵਿਚ ਅਥਾਹ ਵਾਧਾ ਹੋ ਰਿਹਾ ਹੈ ਜਿਸਦੇ ਚ¤ਲਦਿਆਂ ਮੈਡੀਕਲ ਸਹਾਇਤਾ ਲਈ ਕੀਤੇ ਗਏ ਪ੍ਰਬੰਧਾਂ ਵਿਚ ਵੀ ਵਾਧਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨਾਂ ਦੱਸਿਆ ਕਿ ਵਰਤਮਾਨ ਸਮੇਂ ਲਾਊਂਜ ਵਿਚ 2 ਓ।ਪੀ।ਡੀਜ਼। ‘ਚ 4 ਡਾਕਟਰਾਂ ਦੀ ਤੈਨਾਤੀ ਕੀਤੀ ਗਈ ਹੈ ਜਿਸਨੂੰ ਅੱਜ ਤੋਂ ਹੀ ਦੁੱਗਣਾ ਕਰਵਾਇਆ ਜਾ ਰਿਹਾ ਹੈ। ਉਨਾਂ ਇਹ ਵੀ ਦ¤ਸਿਆ ਭੀੜ ਵਾਲੀਆਂ ਥਾਂਵਾਂ ਤੋਂ ਐਮਰਜੈਂਸੀ ਮੌਕੇ ਮਰੀਜ਼ਾਂ ਨੂੰ ਲੈ ਕੇ ਆਉਣ ਲਈ ਤੈਨਾਤ 20 ਬਾਈਕ ਐਂਬੂਲੈਂਸਾਂ ਨੂੰ ਵੀ ਜਲਦ ਹੀ 40 ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਟੈਂਟ ਪ੍ਰਬੰਧਕਾਂ ਨੂੰ ਮੈਡੀਕਲ ਲਾਊਂਜ ਦੀ ਜਗਾ ਵਿਚ ਵਾਧਾ ਕਰਨ ਦੀ ਹਦਾਇਤ ਕਰਦਿਆਂ ਟੈਂਟ ਨੂੰ ਨਾਲ ਲੱਗਦੇ ਗੱਠੜੀ ਘਰ ਵੱਲ ਵਧਾਉਣ ਲਈ ਕਿਹਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਦਾ ਹਰ ਪੱਖੋਂ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Real Estate