ਅਣਮਨੁੱਖੀ ਤਸ਼ੱਦਦ ਦਾ ਸਿ਼ਕਾਰ ਹੋਏ ਨੌਜਵਾਨ ਦੇ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ

495

ਸੰਗਰੂਰ ਦੇ ਪਿੰਡ ਚੰਗਾਲੀਵਾਲਾ ਦੇ ਜਗਮੇਲ ਸਿੰਘ ਦੀ ਮੌਤ ਮਗਰੋਂ ਮੁਲਜ਼ਮਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਨੂੰ ਲੈ ਕੇ ਡਟੇ ਪਰਿਵਾਰਕ ਮੈਂਬਰਾਂ ਨੂੰ ਸਿਆਸੀ, ਕਿਸਾਨ-ਮਜ਼ਦੂਰ ਤੇ ਸਮਾਜਕ ਸੰਗਠਨਾਂ ਦੀ ਹਮਾਇਤ ਮਿਲ ਗਈ ਹੈ। ਪਰਿਵਾਰ ਆਪਣੀਆਂ ਮੰਗਾਂ ਮੰਨਣ ਤੋਂ ਬੈਗਰ ਲਾਸ਼ ਲੈਣ ਲਈ ਰਾਜ਼ੀ ਨਹੀਂ ਹੋਇਆ। ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਜੱਦੀ ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਨੂੰ ਕੁਝ ਨੌਜਵਾਨਾਂ ਨੇ ਬੰਦੀ ਬਣਾ ਕੇ ਬੁਰੀ ਤਰ੍ਹਾਂ ਕੁੱਟਿਆ ਸੀ। ਉਸ ਦੀਆਂ ਲੱਤਾਂ ਦਾ ਮਾਸ ਪਲਾਸ ਨਾਲ ਖਿੱਚ ਦਿੱਤਾ ਸੀ। ਉਸ ਨੂੰ ਪੇਸ਼ਾਬ ਪੀਣ ਲਈ ਮਜ਼ਬੂਰ ਕੀਤਾ ਗਿਆ ਸੀ। ਇਲਾਜ ਦੌਰਾਨ ਸ਼ਨੀਵਾਰ ਨੂੰ ਪੀਜੀਆਈ ’ਚ ਉਸ ਦੀ ਮੌਤ ਹੋ ਗਈ। ਇਸ ਮਗਰੋਂ ਇਹ ਮਸਲਾ ਗੰਭੀਰ ਰੂਪ ਧਾਰਨ ਕਰ ਗਿਆ ਹੈ। ਡਾਕਟਰਾਂ ਦੀ ਕਹਿਣਾ ਹੈ ਕਿ ਬੀਤੇ ਦਿਨ ਨੌਜਵਾਨ ਦੀਆਂ ਦੋਵੇਂ ਲੱਤਾਂ ਇਨਫੈਕਸ਼ਨ ਕਾਰਨ ਕੱਟ ਦਿੱਤੀਆਂ ਗਈਆਂ ਸਨ। ਇਸ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਉੱਧਰ ਜਗਮੇਲ ਸਿੰਘ ਦੇ ਪਿੰਡ ਚੰਗਾਲੀਵਾਲਾ ’ਚ ਵੱਖ-ਵੱਖ ਜਥੇਬੰਦੀਆਂ ਦੇ ਲੀਡਰ ਤੇ ਵਰਕਰ ਪਹੁੰਚ ਗਏ ਹਨ। ਉਨ੍ਹਾਂ ਜਗਮੇਲ ਸਿੰਘ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ 15 ਮੈਂਬਰੀ ਸੰਘਰਸ਼ ਕਮੇਟੀ ਦਾ ਗਠਨ ਕੀਤਾ ਹੈ।
ਸੰਘਰਸ਼ ਕਮੇਟੀ ਨੇ ਮੰਗ ਪੱਤਰ ਦੇ ਕੇ ਮੁਲਜ਼ਮਾਂ ਖ਼ਿਲਾਫ਼ ਧਾਰਾ 302 ਤੇ 120 ਬੀ ਵਾਧੇ ਦੀ ਨਕਲ ਦੇਣ, ਪੀੜਤ ਪਰਿਵਾਰ ਨੂੰ 25 ਲੱਖ ਮੁਆਵਜ਼ਾ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ, ਦੋਸ਼ੀਆਂ ਦੇ ਹਥਿਆਰਾਂ ਦੇ ਲਾਇਸੈਂਸ ਰੱਦ ਕਰਨ ਦੀ ਮੰਗ ਕੀਤੀ। ਅਨੁਸੂਚਿਤ ਜਾਤੀ ਕਮਿਸ਼ਨ ਦੀ ਮੈਂਬਰ ਪੂਨਮ ਕਾਗੜਾ ਨੇ ਪਿੰਡ ਚੰਗਾਲੀਵਾਲਾ ਪਹੁੰਚ ਕੇ ਭਰੋਸਾ ਦਿੱਤਾ ਕਿ ਕਮਿਸ਼ਨ ਪੂਰੀ ਤਰ੍ਹਾਂ ਪੀੜਤ ਪਰਿਵਾਰ ਨਾਲ ਖੜ੍ਹਾ ਹੈ।

Real Estate