ਟਕਸਾਲੀ ਦਲ ਸਿੱਧੂ ਨੂੰ ਮੁੱਖ ਮੰਤਰੀ ਬਣਾਉਣ ਲਈ ਤਿਆਰ

641

ਜੇਕਰ ਸਿੱਧੂ ਅਕਾਲੀ ਦਲ ਟਕਸਾਲੀ ‘ਚ ਸ਼ਾਮਲ ਹੋਣ ਲਈ ਆਏ ਤਾਂ ਅਸੀਂ ਉਸ ਨੂੰ ਨੰਗੇ ਪੈਰੀਂ ਲੈਣ ਜਾਵਾਂਗੇ। ਇਹ ਵਿਚਾਰ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮੁਪਰਾ ਨੇ ਪ੍ਰੈਸ ਕਾਂਨਫਰੰਸ ਦੌਰਾਨ ਪ੍ਰਗਟਾਏ । ਕਾਂਗਰਸ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕਰਤਾਰਪੁਰ ਲਾਂਘਾ ਖੁਲ੍ਹਵਾਉਣ ਤੋਂ ਬਾਅਦ ਸਿੱਖ ਕੋਮ ਦੀਆਂ ਨਜ਼ਰਾ ‘ਚ ਹੀਰੋ ਬਣ ਗਏ ਹਨ ਇਸ ਦੌਰਾਨ ਬ੍ਰਹਮਪੁਰਾ ਨੂੰ ਜਦੋਂ ਪੁੱਛਿਆ ਗਿਆ ਕਿ ਸਿੱਧੂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ‘ਚ ਟਕਸਾਲੀ ਦਲ ਵਲੋਂ ਮੁੱਖ ਮੰਤਰੀ ਦਾ ਚਹਿਰਾ ਵੀ ਬਣਾਇਆ ਜਾ ਸਕਦਾ ਹੈ ਤਾਂ ਉਨ੍ਹਾਂ ਦੇ ਨੇੜੇ ਬੈਠੇ ਸਾਬਕਾ ਮੈਂਬਰ ਪਾਰਲੀਮੈਂਟ ਡਾ.ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਪੱਤਰਕਾਰ ਸਾਹਿਬ ਤੁਸੀਂ ਸਾਡੀ ਸਿੱਧੂ ਨਾਲ ਮੁਲਾਕਾਤ ਕਰਵਾ ਦਿਓ ਜੋ ਕਹੋਗੇ ਬਣਾ ਦਿਆਂਗੇ।
ਬ੍ਰਹਮਪੁਰਾ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ‘ਚ ਕਾਗਰਸ ਦੀ ਸਰਕਾਰ ਬਨਾਉਣ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ 4 ਹਫਤਿਆਂ ‘ਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਵਾਗਾਂ ਅਤੇ ਬਰਗਾੜੀ ਕਾਂਡ ਦੇ ਦੋਸ਼ੀਆ ਨੂੰ ਸਜ਼ਾਵਾਂ ਦਿਵਾਵਾਂਗਾ ਪਰ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕੈਪਟਨ ਅਮਰਿੰਦਰ ਸਿੰਘ ਅੱਜ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕਿਆ। ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਬਾਦਲਾ ਦੇ ਕਬਜ਼ੇ ‘ਚੋਂ ਆਜ਼ਾਦ ਕਰਵਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਜਲਦ ਚੋਣਾਂ ਕਰਵਾਉਣ ਦੀ ਅਪੀਲ ਕਰਾਂਗੇ। ਉਨ੍ਹਾਂ ਆਖਿਆ ਕਿ ਪਾਰਟੀ ਦੀਆ ਗਤੀਵਿਧੀਆ ‘ਚ ਤੇਜ਼ੀ ਲਿਆਉਣ ਲਈ ਜ਼ਿਲਾ ਪੱਧਰ ‘ਤੇ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ। ਇਸ ਤੋਂ ਇਲਾਵਾ ਟਕਸਾਲੀ ਆਗੂਆਂ ਨੇ ਸ਼੍ਰੋਮਣੀ ਕਮੇਟੀ ਆਗੂਆਂ ਨੂੰ ਵੀ ਲੰਬੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਜਿਹੜੀ 12 ਕਰੋੜ ਰੁਪਏ ਦੀ ਸਟੇਜ਼ ਲਗਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਅਜਿਹਾ ਤਾਂ ਉੱਥੇ ਕੁਝ ਵੀ ਨਹੀਂ ਸੀ ਕਿਉਂਕਿ ਉਹ ਇੱਕ ਮਾਮੂਲੀ ਸਟੇਜ਼ ਸੀ ‘ਤੇ ਇਹ 12 ਕਰੋੜ ਰੁਪਏ ਦਾ ਉਨ੍ਹਾਂ ਵੱਲੋਂ ਘਪਲਾ ਕੀਤਾ ਗਿਆ ਹੈ। ਇੱਥੇ ਹੀ ਬੱਸ ਨਹੀਂ ਬ੍ਰਹਮਪੁਰਾ ਨੇ ਇਹ ਵੀ ਕਹਿ ਦਿੱਤਾ ਕਿ ਸ਼੍ਰੋਮਣੀ ਕਮੇਟੀ ਵਿੱਚ ਸਾਰੇ ਚੋਰ ਡਾਕੂ ਇਕੱਠੇ ਹੋਏ ਹਨ।

Real Estate