ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਕਾਂਗਰਸ ਪਾਰਟੀ ਚ ਫੁੱਟ ਵੱਲ ਇਸ਼ਾਰਾ ਕਰ ਰਹੀ ਹੈ।ਆਪ ਨੇ ਨਵਜੋਤ ਸਿੰਘ ਸਿੱਧੂ ਨੂੰ ਨਵੀਂ ਸਰਕਾਰ ਬਣਾਉਣ ਦੀ ਪੇਸ਼ਕਸ਼ ਕੀਤੀ ਹੈ। ‘ਆਪ’ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ ਦੇ 4 ਕਾਂਗਰਸੀ ਵਿਧਾਇਕ ਸਰਕਾਰ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਲਗਾ ਰਹੇ ਹਨ। ਇੰਨਾ ਹੀ ਨਹੀਂ ਅਮਨ ਅਰੋੜਾ ਦਾ ਕਹਿਣਾ ਹੈ ਕਿ ਇਨ੍ਹਾਂ ਚਾਰਾਂ ਵਿਧਾਇਕਾਂ ਨੂੰ 40 ਵਿਧਾਇਕਾਂ ਦੀ ਹਮਾਇਤ ਪ੍ਰਾਪਤ ਹੈ।ਅਮਨ ਅਰੋੜਾ ਨੇ ਕਿਹਾ, “ਮੈਂ ਉਨ੍ਹਾਂ 40 ਵਿਧਾਇਕਾਂ, ‘ਆਪ’ ਦੇ 19 ਵਿਧਾਇਕਾਂ ਅਤੇ ਨਵਜੋਤ ਸਿੰਘ ਨੂੰ ਨਵੀਂ ਸਰਕਾਰ ਬਣਾਉਣ ਲਈ ਸੱਦਾ ਦਿੰਦਾ ਹਾਂ। ਅਸੀਂ ਇਸ ਬਾਰੇ ਕਾਂਗਰਸ ਦੇ ਵਿਧਾਇਕਾਂ ਨਾਲ ਸੰਪਰਕ ਚ ਹਾਂ।”
Real Estate