ਪ੍ਰਿਯੰਕਾ ਗਾਂਧੀ ਦੇ ਘਰ ਵਿੱਚ 7 ਲੋਕਾਂ ਦੇ ਦਾਖਲ ਹੋਣ ਮਗਰੋਂ 3 ਪੁਲਿਸ ਮੁਲਾਜ਼ਮ ਮੁਅੱਤਲ

371

ਪਿਛਲੇ ਹਫ਼ਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੀ ਸੁਰੱਖਿਆ ਵਿੱਚ ਹੋਈ ਚੂਕ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਰਾਜ ਸਭਾ ਨੂੰ ਦੱਸਿਆ ਕਿ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਅਮਿਤ ਸ਼ਾਹ ਨੇ ਕਿਹਾ ਕਿ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ।ਕਾਂਗਰਸੀ ਮੈਂਬਰ ਨੇ ਲੋਕ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਕਾਂਗਰਸ ਦੇ ਐਂਟੋ ਐਂਟਨੀ ਨੇ ਇਹ ਮੁੱਦਾ ਉਠਾਇਆ ਅਤੇ ਕਿਹਾ ਕਿ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਦੀ ਸੁਰੱਖਿਆ ਵਿੱਚ ਚੂਕ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਸਰਕਾਰ ਨੇ ਐਸਪੀਜੀ ਸੁਰੱਖਿਆ ਕਵਰ ਹਟਾਉਣ ਦੀ ਗੱਲ ਕੀਤੀ ਤਾਂ ਕਿਹਾ ਗਿਆ ਕਿ ਸੀਆਰਪੀਐਫ ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ, ਪਰ ਅਜਿਹੀ ਸਥਿਤੀ ਕਿਵੇਂ ਪੈਦਾ ਹੋਈ। ਉਨ੍ਹਾਂ ਨੇ ਸਵਾਲ ਕੀਤਾ ਕਿ ਕਿਵੇਂ ਸੱਤ ਲੋਕ ਪ੍ਰਿਯੰਕਾ ਗਾਂਧੀ ਦੀ ਰਿਹਾਇਸ਼ ਵਿੱਚ ਦਾਖ਼ਲ ਹੋਏ। ਐਂਟਨੀ ਨੇ ਕਿਹਾ ਕਿ ਜਿਸ ਪਰਿਵਾਰ ਨੇ ਦੋ ਪ੍ਰਧਾਨ ਮੰਤਰੀ ਗਵਾਏ ਉਹ ਉਸ ਪਰਿਵਾਰ ਦੀ ਸੁਰੱਖਿਆ ਵਿੱਚ ਕੁਤਾਹੀ ਠੀਕ ਨਹੀਂ ਹੈ।

Real Estate