ਰਾਜੋਆਣਾ ਮਾਮਲੇ ਤੇ ਜਥੇਦਾਰ ਅਕਾਲ ਤਖਤ ਸਾਹਿਬ ਨੇ ਕਿਹਾ “ਦਿੱਲੀ ਵੱਲੋਂ ਕਦੇ ਵੀ ਸਿੱਖਾਂ ਲਈ ਰਿਆਤ ਨਹੀਂ ਆਈ”

438

ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਰਕਾਰ ਵੱਲੋਂ ਕਈ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਗਿਆ ਸੀ। ਇਨ੍ਹਾਂ ਕੈਦੀਆਂ ਵਿੱਚ ਇੱਕ ਨਾਮ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਵੀ ਸ਼ਾਮਲ ਸੀ ਜਿਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀਆਂ ਖ਼ਬਰਾਂ ਆਈਆਂ ਸਨ ਪਰ ਹੁਣ ਭਾਰਤ ਸਰਕਾਰ ਇਸ ਤੋਂ ਮੁੱਕਰ ਗਈ ਹੈ । ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕਰ ਦਿੱਤਾ ਗਿਆ ਹੈ ਅਜੇ ਤੱਕ ਉਨ੍ਹਾਂ ਦੀ ਸਜ਼ਾ ਮਾਫ ਨਹੀਂ ਕੀਤੀ ਗਈ। ਇਸ ਫੈਸਲੇ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਸ ਦਿਨ ਜਦੋਂ ਇਹ ਫੈਸਲਾ ਆਇਆ ਸੀ ਤਾਂ ਉਨ੍ਹਾਂ ਨੂੰ ਉਦੋਂ ਹੀ ਹੈਰਾਨੀ ਹੋਈ ਸੀ। ਪਰ ਹੁਣ ਕੇਂਦਰ ਵੱਲੋਂ ਜਿਹੜਾ ਇਹ ਬਿਆਨ ਆਇਆ ਹੈ ਉਸ ਨੇ ਸਿੱਖਾਂ ਨਾਲ ਦੋਗਲੇ ਵਰਤਾਰੇ ਨੂੰ ਸਾਫ ਕਰ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਿੱਲੀ ਵੱਲੋਂ ਕਦੇ ਵੀ ਸਿੱਖਾਂ ਲਈ ਰਿਆਤ ਨਹੀਂ ਆਈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਪੂਰੇ ਦੁਨੀਆਂ ਦੇ ਸਿੱਖ ਭਾਈਚਾਰੇ ਨੂੰ ਝਟਕਾ ਲੱਗਾ ਹੈ। ਸ਼ਾਹ ਦੇ ਇਸ ਬਿਆਨ ਨਾਲ ਜਿੱਥੇ ਸਿੱਖ ਜਥੇਬੰਦੀਆਂ ਕਾਫੀ ਨਾਰਾਜ਼ ਹਨ ਉੱਥੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਬੇਅੰਤ ਸਿੰਘ ਦੇ ਪੋਤੇ ਰਵਨੀਤ ਬਿੱਟੂ ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਕਾਫੀ ਖੁਸ਼ ਦਿਖਾਈ ਦੇ ਰਹੇ ਹਨ। ਬਿੱਟੂ ਨੇ ਕਿਹਾ ਕਿ ਇਹ ਗੱਲ ਅੱਜ ਸਪੱਸ਼ਟ ਹੋ ਗਈ ਹੈ ਕਿ ਰਾਜੋਆਣਾ ਦੀ ਸਜ਼ਾ ਮੁਆਫ ਨਹੀਂ ਹੋਈ। ਬਿੱਟੂ ਨੇ ਬੀਜੇਪੀ ਸਰਕਾਰ ਦੀ ਕਾਫੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਾਬਤ ਹੋ ਗਿਆ ਹੈ ਕਿ ਸਰਕਾਰ ਸੰਵਿਧਾਨ ਨਾਲ ਖਿਲਵਾੜ ਨਹੀਂ ਕਰੇਗੀ।

Real Estate