26 ਜਨਵਰੀ ਤੋਂ ਲੈ ਲਿਓ ਕੈਪਟਨ ਵਾਲੇ ਸਮਾਰਟਫੋਨ !

337

ਕੈਪਟਨ ਸਰਕਾਰ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਆਪਣੇ ਵਾਅਦੇ ਮੁਤਾਬਿਕ 26 ਜਨਵਰੀ ਤੋਂ ਸਮਾਰਟ ਦੇਣ ਜਾ ਰਹੀ ਹੈ। ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਟਵਿੱਟਰ ਅਕਾਊਂਟ ‘ਤੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ 1।6 ਲੱਖ ਸਮਾਰਟਫੋਨ ਦਾ ਪਹਿਲਾ ਬੈਚ 11 ਵੀਂ ਅਤੇ 12 ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਦਿੱਤਾ ਜਾਵੇਗਾ। ਨਾਲ ਹੀ ਉਨ੍ਹਾਂ ਉਮੀਦ ਜਤਾਈ ਕਿ ਇਹ ਸਮਾਰਟ ਫੋਨ ਉਨ੍ਹਾਂ ਦੀ ਪੜ੍ਹਾਈ ‘ਚ ਸਹਾਇਤਾ ਕਰਨਗੇ ਅਤੇ ਪੜ੍ਹਾਈ ਉਨ੍ਹਾਂ ਲਈ ਹੋਰ ਵੀ ਸੁਖਾਲੀ ਬਣਾਉਣਗੇ। ਸੱਤਾਧਾਰੀ ਕਾਂਗਰਸ ਪਾਰਟੀ ਨੂੰ ਸਾਲ 2017 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਇਲਜ਼ਾਮ ਲਗਾਉਂਦਿਆਂ ਵਿਰੋਧੀਆਂ ਵੱਲੋਂ ਲਗਾਤਾਰ ਘੇਰਿਆ ਜਾਂਦਾ ਹੈ। ਸ਼ਾਇਦ ਇਹੀ ਕਾਰਨ ਹੈ ਕਿ ਹੁਣ ਕੈਪਟਨ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਸਮਾਰਟਫੋਨ ਵੰਡਣ ਦਾ ਵਾਅਦਾ ਪੂਰਾ ਕਰਨ ਦੀ ਸੋਚ ਲਈ ਗਈ ਹੈ।

Real Estate