ਸੂਡਾਨ ਦੀ ਫੈਕਟਰੀ ਵਿੱਚ ਧਮਾਕਾ, ਭਾਰਤੀਆਂ ਸਮੇਤ 20 ਦੀ ਮੌਤ

497

ਸੂਡਾਨ ਦੀ ਰਾਜਧਾਨੀ ਖਾਰਤੂਮ ਵਿੱਚ ਇੱਕ ਸੈਰੇਮਿਕ ਫ਼ੈਕਟਰੀ ਵਿੱਚ ਹੋਏ ਐੱਲਪੀਜੀ ਸਿਲੇਂਡਰ ਬਲਾਸਟ ਵਿੱਚ ਘੱਟੋ-ਘੱਟ 130 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸ ਫ਼ੈਕਟਰੀ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਕੰਮ ਕਰਦੇ ਹਨ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਇਸ ਹਾਦਸੇ ਦੀ ਪੁਸ਼ਟੀ ਕੀਤੀ ਹੈ । ਖਾਰਤੂਮ ਸਥਿਤ ਭਾਰਤੀ ਦੂਤਾਵਾਸ ਨੇ ਵੈਬਸਾਈਟ ‘ਤੇ ਜਾਣਕਾਰੀ ਦਿੱਤੀ ਹੈ। ਦੂਤਾਵਾਸ ਅਨੁਸਾਰ ਲਾਪਤਾ ਲੋਕਾਂ ਵਿੱਚ ਇਹ ਲੋਕ ਵੀ ਹੋ ਸਕਦੇ ਹਨ ਜਿਨ੍ਹਾਂ ਦੀ ਮੌਤ ਹੋ ਗਈ ਹੈ। ਦੂਤਾਵਾਸ ਨੇ ਜੋ ਸੂਚੀ ਜਾਰੀ ਕੀਤੀ ਹੈ, ਉਸ ਅਨੁਸਾਰ 16 ਭਾਰਤੀ ਲਾਪਤਾ ਹਨ ਜਦਕਿ ਸੱਤ ਭਾਰਤੀ ਹਸਪਤਾਲ ਵਿੱਚ ਭਰਤੀ ਹੈ। ਤਿੰਨ ਲੋਕ ਆਈਸੀਯੂ ਵਿੱਚ ਰੱਖੇ ਗਏ ਹਨ। ਭਾਰਤੀ ਦੂਤਾਵਾਸ ਨੇ ਇਹ ਵੀ ਦੱਸਿਆ ਹੈ ਕਿ ਕੰਪਨੀ ਵਿੱਚ ਕੰਮ ਕਰਨ ਵਾਲੇ ਭਾਰਤੀਆਂ ਵਿੱਚੋਂ 34 ਸੁਰੱਖਿਅਤ ਹਨ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਆਪਣੇ ਟਵੀਟ ਵਿੱਚ ਕਿਹਾ ਹੈ, “ਸੂਡਾਨ ਦੀ ਰਾਜਧਾਨੀ ਖਾਰਤੂਮ ਵਿੱਚ ਇੱਕ ਸੈਰੇਮਿਕ ਫੈਕਟਰੀ ਵਿੱਚ ਵੱਡੇ ਧਮਾਕੇ ਦੀ ਖ਼ਬਰ ਮਿਲੀ ਹੈ। ਇਸ ਨਾਲ ਕਾਫੀ ਦੁਖੀ ਹਾਂ ਕਿ ਮਾਰੇ ਗਏ ਲੋਕਾਂ ਵਿੱਚ ਕੁਝ ਭਾਰਤੀ ਵੀ ਹਨ। ਕਈ ਲੋਕ ਗੰਭੀਰ ਜ਼ਖ਼ਮੀ ਵੀ ਹੋਏ ਹਨ।”

Real Estate