ਲੜਕੀਆਂ ਵੀ ਖੁੱਲ੍ਹੇ ਆਕਾਸ਼ ਹੇਠ ਵਿਚਰਨਾ ਚਾਹੁੰਦੀਆਂ   | ਭਾਸ਼ਾ ਵਿਭਾਗ ਦੀ ਪ੍ਰਾਪਤੀ(?), ਖੋਜ ਪੱਤਰ (Thesis) ਨੂੰ ਫੂਕਿਆ   | ਬੀਜੇਪੀ ਵਿਧਾਇਕ, ਦੋ ਸਾਬਕਾ ਐਮ ਪੀਜ਼ ਸਮੇਤ 14 ਨੂੰ 10 ਸਾਲ ਦੀ ਸਜ਼ਾ   | ਕਈ ਦੁਕਾਨਾਂ 'ਤੇ ਹੁਣ ਜੂਨ 1984 ਸਬੰਧਿਤ ਸਮਾਨ ਹੀ ਵਿਕੇਗਾ ਦੋ ਹਫਤਿਆਂ ਲਈ   | ਭਾਜਪਾ ਸਿੱਖ ਬੰਦੀਆਂ ਦੀ ਰਿਹਾਈ ਦੇ ਹੱਕ `ਚ ਨਹੀਂ: ਅਮਿਤ ਸ਼ਾਹ   | ਈਡੀ ਨੇ ਰਾਜਾ ਤੇ ਸੁੱਖਾ ਨੂੰ ਪੁੱਛਗਿੱਛ ਲਈ ਰਿਮਾਂਡ `ਤੇ ਲਿਆਂਦਾ   | ਕੈਨੇਡਾ ਦੇ ਐਮਐਲਏ ਪੀਟਰ ਸੰਧੂ ਅਤੇ ਪਰਿਵਾਰ ਨੂੰ ਧਮਕੀ !   |
Punjabi News Online RSS

 
ਪੰਜਾਬ

 • ਸ਼ਹੀਦੀ ਸਮਾਗਮਾਂ ‘ਚ ਸਿਆਸੀ ਕਾਨਫਰੰਸਾਂ ਬੰਦ ਕਰਵਾਉਣ ਲਈ ਭੁੱਖ-ਹੜਤਾਲ

 • ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ, ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਯਾਦ ਵਿਚ ਹੋ ਰਹੇ ਸਮਾਗਮ ਦੌਰਾਨ ਰਾਜਸੀ ਪਾਰਟੀਆਂ ਵੱਲੋਂ ਦੀਆਂ ਸਿਆਸੀ ਕਾਨਫੰਰਸਾਂ ਬੰਦ ਕਰਵਾਉਣ ਜਲੰਧਰ ਵਾਸੀ ਇਕ ਅੰਮ੍ਰਿਤਧਾਰੀ ਨੌਜਵਾਨ ਗੁਰਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਭੁੱਖ ਹੜਤਾਲ ਉੱਪਰ ਬੈਠ ਗਿਆ। ਇਸ ਦੌਰਾਨ ਨੌਜਵਾਨ ਨੂੰ ਗੁਰਦੁਆਰਾ ਸਾਹਿਬ ਦੀ ਡਿਉੜੀ ਤੋਂ ਉਠਾਉਣ ਮੌਕੇ ਹੋਈ ਤਕਰਾਰ ਨੂੰ ਗੰਭੀਰ ਰੂਪ ਧਾਰਨ ਤੋਂ ਪਹਿਲਾਂ ਹੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਜਸਵੀਰ ਸਿੰਘ ਨੇ ਸ਼ਾਂਤ ਕਰਦਿਆਂ ਸਮਝਾ-ਬੁਝਾ ਕੇ ਨੌਜਵਾਨ  ਨੂੰ ਉਠਾ ਦਿੱਤਾ।
  ਇਹਨਾਂ ਨੌਜਵਾਨਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ਼ਹੀਦੀ ਸਭਾ ਮੌਕੇ ਕੇਵਲ ਧਾਰਮਿਕ ਪ੍ਰੋਗਰਾਮ ਹੀ ਹੋਣੇ ਚਾਹੀਦੇ ਹਨ ਤੇ ਸਿਆਸੀ ਕਾਨਫੰਰਸਾਂ ਉੱਪਰ ਮੁਕੰਮਲ ਪਾਬੰਦੀ ਲੱਗਣੀ ਚਾਹੀਦੀ ਹੈ, ਇਨ੍ਹਾਂ ਰਾਜਨੀਤਕ ਕਾਨਫ਼ਰੰਸਾਂ ਨਾਲ ਧਾਰਮਿਕ ਮਰਿਆਦਾ ਭੰਗ ਹੁੰਦੀ ਹੈ। ਕੁੱਝ ਦਿਨ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਵੀ ਜਥੇਦਾਰ ਸ੍ਰੀ ਅਕਾਲ ਤਖਤ ਤੇ ਹੋਰਨਾਂ ਨੂੰ ਸ਼ਹੀਦੀ ਜੋੜ ਮੇਲ ਮੌਕੇ ਸਿਆਸੀ ਕਾਨਫ਼ਰੰਸਾਂ ਬੰਦ ਕਰਨ ਦੀ ਅਪੀਲ ਕੀਤੀ ਸੀ।
   

  Related Stories
    
  Go to TOP Top
  0 Comment(s)   Give Comment Comments   

  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਪੁਲਿਸ F.I.R ‘ਚ ਨਹੀ ਲਿਖੀ ਜਾਵੇਗੀ ਕਿਸੇ ਵੀ ਮੁਲਜ਼ਮ ਦੀ ਜਾਤ - (ਪੜ੍ਹੋ ਪੂਰੀ ਖ਼ਬਰ)

 • ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਸਮੇਤ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੁਲੀਸ ਰਿਕਾਰਡਾਂ ਤੇ ਐਫਆਈਆਰ ਵਿੱਚੋਂ ਜਾਤ ਦਰਸਾਉਣ ਵਾਲਾ ਕਾਲਮ ਖ਼ਤਮ ਕੀਤਾ ਜਾ ਸਕਦਾ ਹੈ। ਜਨਹਿਤ ਪਟੀਸ਼ਨ ਦੀ ਸੁਣਵਾਈ ਦੌਰਾਨ ਆਈਜੀਪੀ ਪ੍ਰਸ਼ਾਸਨ, ਬਿਓਰੋ ਆਫ਼ ਇਨਵੈਸਟੀਗੇਸ਼ਨ ਨਵੀਨ ਸੈਣੀ ਨੇ ਇਕ ਲਿਖਤੀ ਬਿਆਨ ਵਿੱਚ ਕਿਹਾ ਕਿ ਸਰਕਾਰ ਦਾ ਇਹ ਮੱਤ ਹੈ ਕਿ 1934 ਵਿੱਚ ਪੰਜਾਬ ਪੁਲੀਸ ਨੇਮਾਂ ਤਹਿਤ ਤਿਆਰ ਫਾਰਮਾਂ ’ਤੇ ਜਾਤ ਆਦਿ ਦਾ ਜ਼ਿਕਰ ਕਰਨ ਦੀ ਚੱਲੀ ਆ ਰਹੀ ਰਵਾਇਤ ਨੂੰ ਜਾਰੀ ਰੱਖਣ ਦੀ ਅੱਜ ਦੇ ਸੰਦਰਭ ਵਿੱਚ ਕੋਈ ਤੁਕ ਨਹੀਂ ਹੈ। ਉਨ੍ਹਾਂ ਕਿਹਾ ਕਿ ਖਾਸ ਕਾਨੂੰਨੀ ਵਿਧੀ ਜਿਵੇਂ ਐਸਸੀ/ਐਸਟੀ(ਪ੍ਰੀਵੈਨਸ਼ਨ ਆਫ਼ ਐਟਰੋਸਿਟੀਜ਼) ਐਕਟ 1989 ਤਹਿਤ ਲੋੜ ਪੈਣ ’ਤੇ ਹੀ ਜਾਤ ਦਾ ਜ਼ਿਕਰ ਕੀਤਾ ਜਾਵੇ।
  ਚੰਡੀਗੜ੍ਹ ਪ੍ਰਸ਼ਾਸਨ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਯੂਟੀ ਨੇ ਪੁਲੀਸ ਨੇਮਾਂ ਤਹਿਤ ਵਰਤੇ ਜਾਣ ਵਾਲੇ ਸਾਰੇ ਫ਼ਾਰਮਾਂ ’ਚੋਂ ਮੁਲਜ਼ਮ ਦੀ ਜਾਤ ਦਾ ਵੇਰਵਾ ਦਰਜ ਕਰਨ ਵਾਲਾ ਕਾਲਮ ਖ਼ਤਮ ਕੀਤੇ ਜਾਣ ਦਾ ਫ਼ੈਸਲਾ ਕੀਤਾ ਹੈ।
   

  Related Stories
    
  Go to TOP Top
  0 Comment(s)   Give Comment Comments   

  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਚਮਕੌਰ ਸਾਹਿਬ ਵਿਖੇ ਸ਼ਹੀਦੀ ਦਿਵਸ ਦੀਆਂ ਤਿਆਰੀਆਂ

 • ਚਮਕੌਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿੱਚ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਸਮੇਤ ਗੜ੍ਹੀ ਚਮਕੌਰ ਵਿੱਚ ਸ਼ਹੀਦ ਹੋਏ ਹੋਰਨਾਂ ਸਿੱਖਾਂ ਦੀ ਯਾਦ ਵਿੱਚ ਲੱਗਣ ਵਾਲੇ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਇਹ ਸਮਾਗਮ 20 ਤੋਂ 22 ਦਸੰਬਰ ਤੱਕ ਹੋਣਗੇ।

  Related Stories
    
  Go to TOP Top
  0 Comment(s)   Give Comment Comments   

  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਵਿਆਹ ‘ਚ ਗੋਲੀ ਚੱਲਣ ਨਾਲ ਦੋ ਮਰੇ

 • ਅੰਮ੍ਰਿਤਸਰ ‘ਚ ਇੱਕ ਮੈਰਿਜ ਪੈਲੇਸ ਵਿੱਚ ਗੋਲੀ ਚਲਣ ਕਰਕੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ’ਚ ਵਿਆਹ ਵਾਲੀ ਕੁੜੀ ਦਾ ਭਰਾ ਤੇ ਰਿਸ਼ਤੇਦਾਰ ਸ਼ਾਮਲ ਹਨ। ਕੁੜੀ ਦੇ ਛੋਟੇ ਭਰਾ ਲਵਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਮੁਤਾਬਕ ਹਰਵਿੰਦਰ ਸਿੰਘ ਮੰਗਾ ਅਤੇ ਮਨਪ੍ਰੀਤ ਸਿੰਘ ਕੋਂਦੀ ਵਾਸੀ ਖਾਪੜ ਖੇੜੀ ਵਿਚਕਾਰ ਪੁਰਾਣੀ ਰੰਜਿਸ਼ ਸੀ ਅਤੇ ਦੋਵੇਂ ਜਣੇ ਵਿਆਹ ’ਚ ਸ਼ਾਮਲ ਹੋਣ ਲਈ ਆਏ ਸਨ। ਦੋਹਾਂ ਵਿਚਕਾਰ ਵਿਆਹ ’ਚ ਤਕਰਾਰ ਹੋ ਗਈ ਅਤੇ ਹਰਵਿੰਦਰ ਨੇ ਆਪਣੇ ਹੋਰ ਸਾਥੀ ਮੌਕੇ ’ਤੇ ਸੱਦ ਲਏ ਜਿਥੇ ਗੋਲੀਬਾਰੀ ਹੋਈ ਤਾਂ ਦੋਵੇਂ ਹਰਵਿੰਦਰ ਅਤੇ ਮਨਪ੍ਰੀਤ ਮਾਰੇ ਗਏ।

  Related Stories
    
  Go to TOP Top
  0 Comment(s)   Give Comment Comments   

  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਸੁਖਬੀਰ ਆਪਣਾ ਸਮਾਂ ਯਾਦ ਕਰੇ ਜਦੋਂ ਕੌਂਸਲਰ ਘਰੋਂ ਚੁਕਵਾ ਲਏ ਜਾਂਦੇ ਸਨ :- ਜਾਖੜ

 • ਕਾਂਗਰਸ ਨੇ ਐਲਾਨ ਕੀਤਾ ਹੈ ਕਿ ਸੜਕਾਂ ਜਾਮ ਕਰਨ ਦੇ ਦੋਸ਼ ਹੇਠ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਸਣੇ 2200 ਅਕਾਲੀਆਂ ’ਤੇ ਦਰਜ ਕੇਸਾਂ ਨੂੰ ਅੰਜਾਮ ਤਕ ਪਹੁੰਚਾਇਆ ਜਾਵੇਗਾ। ਇਹ ਐਲਾਨ ਕਾਂਗਰਸ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਤੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਾਂਝੇ ਤੌਰ ’ਤੇ ਕੀਤਾ।
   ਜਾਖੜ ਨੇ ਕਿਹਾ ਕਿ ਅਕਾਲੀ ਵਰਕਰਾਂ ਖ਼ਿਲਾਫ਼ ਧਾਰਾ 307 ਦਾ ਕੋਈ ਪਰਚਾ ਰੱਦ ਨਹੀਂ ਕੀਤਾ ਗਿਆ ਅਤੇ ਜਾਂਚ ਬਾਅਦ  ਮੁਕੰਮਲ ਕਾਨੂੰਨੀ ਕਾਰਵਾਈ ਹੋਵੇਗੀ। ਜਾਖੜ ਨੇ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ’ਤੇ ਸੁਖਬੀਰ ਬਾਦਲ ਸਣੇ 2200 ਅਕਾਲੀਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਾਲੇ ਦਿਨ ਹੋਈਆਂ ਝੜਪਾਂ ਬਾਰੇ ਜਾਖੜ ਨੇ ਕਿਹਾ ਕਿ ਅਕਾਲੀਆਂ ਵੱਲੋਂ ਗੋਲੀਆਂ ਚਲਾਏ ਜਾਣ ਦੇ ਉਨ੍ਹਾਂ ਕੋਲ ਵੀਡੀਓ ਸਬੂਤ ਮੌਜੂਦ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਐਨੀ ਸਮਝ ਹੋਣੀ ਚਾਹੀਦੀ ਹੈ ਕਿ ਦਰਜ ਕੀਤੇ ਪਰਚੇ ਬਿਨਾਂ ਜਾਂਚ ਦੇ ਰੱਦ ਨਹੀਂ ਹੋ ਸਕਦੇ।

  ਸੁਖਬੀਰ ਬਾਦਲ ਅਤੇ ਹੋਰ ਅਕਾਲੀਆਂ ਦੀ ਗ੍ਰਿਫ਼ਤਾਰੀ ਦੇ ਸਵਾਲ ’ਤੇ ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਭ ਦਾ ਨੰਬਰ ਲੱਗੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਕੈਪਟਨ ਅਮਰਿੰਦਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਬਾ-ਇੱਜ਼ਤ ਧਰਨੇ ਤੋਂ ਉਠਾਇਆ, ਨਹੀਂ ਤਾਂ ਅਕਾਲੀਆਂ ਨਾਲ ਉਨ੍ਹਾਂ ਵਾਲਾ ਤਰੀਕਾ ਵੀ ਵਰਤਿਆ ਜਾ ਸਕਦਾ ਸੀ।
  ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸੁਖਬੀਰ ਆਪਣਾ ਵੇਲਾ ਯਾਦ ਕਰੇ ਜਦੋਂ ਉਸ ਨੇ ਨਗਰ ਨਿਗਮ ਚੋਣਾਂ ਵੇਲੇ ਅੰਮ੍ਰਿਤਸਰ ’ਚ ਕਾਂਗਰਸ ਦੇ 18 ਕੌਂਸਲਰ ਹੀ ਘਰੋਂ ਚੁਕਵਾ ਦਿੱਤੇ ਸਨ ਅਤੇ ਜਿੱਤੇ ਹੋਇਆ ਨੂੰ ਹਾਰਿਆ ਐਲਾਨ ਦਿੱਤਾ ਸੀ।

  Related Stories
    
  Go to TOP Top
  0 Comment(s)   Give Comment Comments   

  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਅੰਮ੍ਰਿਤਸਰ ਹਵਾਈ ਅੱਡੇ ਤੇ ਤਰਨਤਾਰਨ ਦੇ ਪਤੀ-ਪਤਨੀ ਕੋਲੋਂ 15 ਕਿਲੋ ਸੋਨਾ ਬਰਾਮਦ

 • ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਏਅਰ ਇੰਡੀਆ ਦੀ ਉਡਾਣ ਰਾਹੀਂ ਇੱਥੇ ਪੱਜੇ ਯਾਤਰੀ ਜੋੜੇ ਕੋਲੋਂ 15 ਕਿੱਲੋ ਸੋਨਾ ਬਰਾਮਦ ਕੀਤਾ ਗਿਆ, ਜਿਸ ਦੀ ਕੀਮਤ ਕਰੀਬ ਸਾਢੇ 4 ਕਰੋੜ ਰੁਪਏ ਦੱਸੀ ਜਾ ਰਹੀ ਹੈ ।
  ਤਰਨ ਤਾਰਨ ਵਾਸੀ ਤਰਨਜੀਤ ਸਿੰਘ ਸੁਧਾਨਾ ਤੇ ਉਸ ਦੀ ਪਤਨੀ ਸਵਿੰਦਰ ਕੌਰ ਦੁਬਈ ਤੋਂ ਏਅਰ ਇੰਡੀਆ ਦੀ ਉਡਾਣ ਰਾਹੀਂ ਪੁੱਜਣ ਤੋਂ ਪਹਿਲਾਂ ਹੀ ਕਸਟਮ ਦੇ ਅਧਿਕਾਰੀਆਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਜੋੜਾ ਸੋਨਾ ਲੈ ਕੇ ਅੰਮਿ੍ਤਸਰ ਆ ਰਿਹਾ ਹੈ । ਉਕਤ ਜੋੜੇ ਵਲੋਂ ਆਪਣੀ ਸੀਟ ਦੀ ਗੱਦੀ ਦੇ ਹੇਠਾਂ ਕਰੀਬ 15 ਕਿੱਲੋ ਸੋਨਾ ਲੰਮੀ ਤਾਰ ਦੇ ਰੂਪ ' ਛੋਟੇ ਪੈਕਟ ਬਣਾ ਕੇ ਰੱਖਿਆ ਹੋਇਆ ਸੀ, ਜਿਸ ਨੂੰ ਕਸਟਮ ਅਧਿਕਾਰੀਆਂ ਵਲੋਂ ਆਪਣੇ ਕਬਜ਼ੇ 'ਚ ਲੈ ਕੇ ਉਕਤ ਯਾਤਰੀ ਜੋੜੇ ਨੂੰ ਤੁਰੰਤ ਗਿ੍ਫ਼ਤਾਰ ਕਰ ਲਿਆ ਗਿਆ ।

  Related Stories
    
  Go to TOP Top
  0 Comment(s)   Give Comment Comments   

  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਦੇ ਮੁਰੀਦ ਪਰਮਜੀਤ ਸਿੰਘ ਸਰਨਾ - (ਪੜ੍ਹੋ ਪੂਰੀ ਖ਼ਬਰ)

 • ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਇਮਾਨਦਾਰ ਤੇ ਧਾਰਮਿਕ ਦਿੱਖ ਵਾਲੇ ਆਗੂ ਹਨ ਅਤੇ ਉਹ ਉਨ੍ਹਾਂ ਦੇ ਨਿੱਜੀ ਤੌਰ ’ਤੇ ਹਮਾਇਤੀ ਹਨ। ਉਨ੍ਹਾਂ ਦੇ ਡੇਰਾ ਸਿਰਸਾ ਜਾਣ ਦੇ ਵਿਵਾਦ ਬਾਰੇ ਸਰਨਾ ਨੇ ਆਖਿਆ ਕਿ ਅਕਾਲ ਤਖ਼ਤ ਦੇ ਜਥੇਦਾਰ ਨੂੰ ਇਸ ਬਾਰੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਦੱਸਣਯੋਗ ਹੈ ਕਿ ਲੌਂਗੋਵਾਲ ਦਾ ਦਾਅਵਾ ਹੈ ਕਿ ਉਹ ਡੇਰਾ ਸਿਰਸਾ ਨਹੀਂ ਗਏ ਸਨ, ਪਰ ਅਕਾਲ ਤਖ਼ਤ ਵੱਲੋਂ ਡੇਰਾ ਸਿਰਸਾ ਜਾਣ ਵਾਲਿਆਂ ਨੂੰ ਲਾਈ ਤਨਖ਼ਾਹ ਭੁਗਤਣ ਵਾਲਿਆਂ ਵਿੱਚ ਉਹ ਸ਼ਾਮਲ ਸਨ।

  Related Stories
    
  Go to TOP Top
  0 Comment(s)   Give Comment Comments   

  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਚੋਣ ਕਮਿਸ਼ਨ ਨੇ ਕੁਝ ਨਗਰ ਪੰਚਾਇਤ ਚੋਣਾਂ ਲਈ ਬਦਲੀ ਤਰੀਕ

 • ਚੋਣ ਕਮਿਸ਼ਨ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮੱਲਾਂਵਾਲਾ ਖਾਸ ਦੀ ਨਗਰ ਪੰਚਾਇਤ ਚੋਣ ਸਬੰਧੀ ਨਾਮਜ਼ਦਗੀ ਨਾ ਕਰ ਸਕਣ ਬਾਰੇ ਪ੍ਰਾਪਤ ਸ਼ਿਕਾਇਤਾਂ ਦੀ ਪੜਤਾਲ ਮਗਰੋਂ ਸੰਭਾਵੀ ਉਮੀਦਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ 8 ਦਸੰਬਰ ਦਾ ਦਿਨ ਵੀ ਦਿੱਤਾ ਹੈ। ਹੁਣ ਇੱਥੇ ਵੋਟਾਂ 17 ਦੀ ਥਾਂ 20 ਦਸੰਬਰ ਨੂੰ ਪੈਣਗੀਆਂ। ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮੱਲਾਂਵਾਲਾ ਖਾਸ ਤੇ ਮੱਖੂ, ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਅਤੇ ਪਟਿਆਲਾ ਜ਼ਿਲ੍ਹੇ ਦੇ ਘਨੌਰ ਵਿੱਚ ਚੋਣ ਕਾਰਵਾਈ ਨੂੰ ਅਗਲੇ ਹੁਕਮਾਂ ਤੱਕ ਰੋਕ ਦਿੱਤਾ ਸੀ। ਕਮਿਸ਼ਨ ਨੇ ਸ਼ਿਕਾਇਤਾਂ ਦੀ ਜਾਂਚ ਕਰਵਾਈ ਅਤੇ ਜਾਂਚ ਰਿਪੋਰਟਾਂ ਮਗਰੋਂ ਮੱਖੂ, ਘਨੌਰ ਅਤੇ ਬਾਘਾਪੁਰਾਣਾ ਵਿੱਚ ਚੋਣ ਅਮਲ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਮੱਲਾਂਵਾਲਾ ਖਾਸ ਵਿੱਚ ਚੋਣ ਅਮਲ ਨੂੰ ਬਾਕੀ ਚੋਣ ਪ੍ਰਕਿਰਿਆ ਤੋਂ ਵੱਖ ਕਰਦਿਆਂ 8 ਦਸੰਬਰ  ਨੂੰ ਵੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਨਜ਼ੂਰੀ ਦਿੱਤੀ ਹੈ। ਇੱਥੇ ਕਾਗਜ਼ਾਂ ਦੀ ਪੜਤਾਲ ਹੁਣ 11 ਦਸੰਬਰ  ਨੂੰ ਹੋਵੇਗੀ ਅਤੇ ਵੋਟਾਂ 20 ਦਸੰਬਰ ਨੂੰ ਪੈਣਗੀਆਂ ਤੇ ਇਸੇ ਦਿਨ ਗਿਣਤੀ ਹੋਵੇਗੀ।

  Related Stories
    
  Go to TOP Top
  0 Comment(s)   Give Comment Comments   

  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਨਗਰ ਨਿਗਮਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਦੌਰ ਖ਼ਤਮ

 • ਪੰਜਾਬ ਦੇ ਤਿੰਨ ਨਗਰ ਨਿਗਮਾਂ ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਸਮੇਤ ਮਿਉਂਸਿਪਲ ਕਮੇਟੀਆਂ ਤੇ ਨਗਰ ਪੰਚਾਇਤਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਦੌਰ ਖ਼ਤਮ ਹੋ ਗਿਆ। ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਉਤਾਰੇ ਗਏ ਹਨ। ਰਿਟਰਨਿੰਗ ਅਫ਼ਸਰਾਂ ਵੱਲੋਂ ਭਲਕੇ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਤੇ 8 ਦਸੰਬਰ ਨੂੰ ਕਾਗਜ਼ ਵਾਪਸ ਲਏ ਜਾ ਸਕਦੇ ਹਨ।ਨਿਗਮ ਤੇ ਕੌਂਸਲ ਚੋਣਾਂ ਲਈ 17 ਦਸੰਬਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਨਤੀਜਿਆਂ ਦਾ ਐਲਾਨ ਉਸੇ ਦਿਨ ਸ਼ਾਮ ਨੂੰ ਕੀਤਾ ਜਾਵੇਗਾ।

  Related Stories
    
  Go to TOP Top
  0 Comment(s)   Give Comment Comments   

  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਖ਼ਰਾਬ ਮੌਸਮ ਕਾਰਨ ਐਤਵਾਰ ਤੱਕ ਸਕੂਲ ਬੰਦ

 • ਪੰਜਾਬ ਸਰਕਾਰ ਨੇ ਧੁੰਦ ਤੇ ਧੂੰਏਂ ਦੀ ਪੱਸਰੀ ਚਾਦਰ ਕਰਕੇ ਐਤਵਾਰ12 ਨਵੰਬਰ ਤੱਕ ਸਾਰੇ ਸਕੂਲ ਬੰਦ ਰੱਖਣ ਦਾ ਹੁਕਮ ਦਿੱਤਾ ਹੈ।ਇਨ੍ਹਾਂ ਸਕੂਲਾਂ ਵਿੱਚ ਸਰਕਾਰੀ, ਪ੍ਰਾਈਵੇਟ ਤੇ ਸਹਾਇਤਾ ਪ੍ਰਾਪਤ ਸਕੂਲ ਸ਼ਾਮਲ ਹਨ।ਸਿੱਖਿਆ ਵਿਭਾਗ ਨੇ ਅੱਜ ਨੋਟਿਸ ਜਾਰੀ ਕਰਕੇ ਸਾਰੇ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਹਦਾਇਤਾਂ ਕੀਤੀਆਂ ਹਨ ।

  Related Stories
    
  Go to TOP Top
  0 Comment(s)   Give Comment Comments   

  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |

  Old Newsਪਿਛਲੇ ਅੰਕ ਦੇਖੋ     << First    << 1 [2] 3 4 5  >>    Last >>
 • ਕੁਵੈਤ ਵਿਚ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ
 • ਸੰਤ ਰਾਮ ਉਦਾਸੀ ਦੇ 73ਵੇਂ ਜਨਮ ਦਿਨ ਨੂੰ ਸਮਰਪਿਤ ਬਰਨਾਲਾ ਵਿਖੇ ਸੈਮੀਨਾਰ 22 ਅਪ੍ਰੈਲ ਨੂੰ
 • ‘ਧੀਆਂ ਤਾਂ ਨਜ਼ਮਾਂ ਹੁੰਦੀਆਂ ਨੇ, ਨਜ਼ਮਾਂ ਜੁੜਣ ਤਾਂ ਬਣਨ ਕਿਤਾਬਾਂ, ਧੀਆਂ ਜੁੜਣ ਤਾਂ ਤੀਆਂ’: ਇਕਬਾਲ ਰਾਮੂਵਾਲੀਆ
 • ਆਰ ਟੀ ਆਈ ਐਕਟੀਵਿਸਟਸ ਫੈਡਰੇਸ਼ਨ ਪੰਜਾਬ ਦੀ ਮੋਗਾ ਇਕਾਈ ਦੀ ਮੀਟਿੰਗ ਹੋਈ
 • ਐਡੀਲੇਡ ਵਿਖੇ ਕੀਤਾ ਗਿਆ ਕਵੀ ਦਰਬਾਰ ਦਾ ਆਯੋਜਨ
 • ਪਿਆਰ 'ਚ ਮੋਟੀਆ ਹੋ ਜਾਂਦੀਆ ਹਨ ਮਹਿਲਾਵਾਂ !
 • ਹੁਣ ਕੁੱਤਾ ਪਛਾਣੇਗਾ ਕੈਂਸਰ ਦੀ ਬਿਮਾਰੀ
 • ਘਰ ਨੇੜੇ ਪੈਟਰੋਲ ਪੰਪ ਹੈ ਤਾਂ ਹੋ ਸਕਦਾ ਹੈ ''ਕੈਂਸਰ''
 • ਮੰਦ-ਬੁੱਧੀ ਬੱਚੇ ਅਤੇ ਕੁਦਰਤੀ ਇਲਾਜ ਪ੍ਰਣਾਲੀ
 • ਬਿਨਾ ਕਸਰਤ ਅਤੇ ਦਵਾਈ ਤੋਂ 33 ਕਿਲੋ ਵਜ਼ਨ ਘੱਟ ਕੀਤਾ ਸਪਨਾ ਨੇ
 • 
  SocialTwist Tell-a-Friend
 • ਦੂਲੋਂ ਅਨੁਸਾਰ ਕੈਪਟਨ ਸਰਕਾਰ ਦਲਿਤ ਵਿਰੋਧੀ
 • ਕੇਜਰੀਵਾਲ ਦੇ ਸਰਕਾਰੀ ਘਰ ਦੀ ਪੁਲਿਸ ਨੇ ਲਈ ਤਲਾਸ਼ੀ
 • ਨਾਭਾ ਜੇਲ੍ਹ ਬ੍ਰੇਕ ਕਾਂਡ ਵਿੱਚ ਲੋੜੀਦਾ ਰੋਮੀ ਦੀ ਹਾਗਕਾਂਗ ‘ਚ ਗ੍ਰਿਫਤਾਰ
 • `ਬੜੇ ਬੇਆਬਰੂ ਹੋ ਕੇ ਆਪਣੇ ਕੂਚੇ ਸੇ ਨਿਕਲੇ ਹਮ`
 • ਜਗਮੀਤ ਸਿੰਘ ਦਾ ਹੋਇਆ ਵਿਆਹ
 • ਕਿਰਾਏ `ਤੇ ਕਮਰੇ ਲੈ ਕੇ ਰਹਿੰਦੀ ਹੈ ਸੁਪਰਹਿੱਟ ਗਾਇਕਾ
 • ਮਲੱਵਈ ਗਿੱਧਾ : ਆਜਾ ਨਾਨਕਾ ਕੇਰਾਂ
 • 24 ਕੈਰੇਟ ਖਰੀ ਭਾਪਣ
 • ਜੱਟਾ ਤੇਰੀ ਜੂਨ ਬੁਰੀ-ਘੁਗਿਆਣਾ
 • ਜੇ ਕੋਈ ਸਮਝੇ ਤਾਂ...


 • ਤਿੰਨ ਕਿਲੋਮੀਟਰ ਤੋਂ ਜਿ਼ਆਦਾ ਦੂਰੀ ਤੱਕ ਨਿਸ਼ਾਨਾ ਲਾਉਣ ਦੇ ਸਮਰੱਥ ਕਿਵੇਂ ਹੈ ਸਨਾਈਪਰ
 • ਵਿਰੋਧ ਦਾ ਅਨੋਖਾ ਤਰੀਕਾ, ਬੁੱਤ ਤੋਂ ਲਿਆ ਬਦਲਾ : ਮਹਿਲਾ ਬੁੱਤ ਦੇ ਮੱਥੇ ਵਿਚ ਕੁਲਹਾੜੀ ਨੂੰ ਚਿਪਕਾਇਆ
 • ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਦੇ ਨਿਕਲੇ ਗ੍ਰਿਫਤਾਰੀ ਵਾਰੰਟ
 • ਕ੍ਰਿਸਮਸ ਦੇ ਮੌਕੇ ਪ੍ਰਾਰਥਨਾ ਸਭਾ ਲਈ ਜਾ ਰਹੇ 20 ਜਾਣਿਆ ਦੀ ਬੱਸ ਹਾਦਸੇ ਵਿਚ ਮੌਤ
 • ਸਟੱਡੀ ਵੀਜ਼ੇ ਤੇ ਕੈਨੇਡਾ ਪਹੁੰਚਦਿਆਂ ਮੌਤ ਨੇ ਆ ਘੇਰਿਆ: ਨੌਜਵਾਨ ਦੀ ਦੂਜੇ ਦਿਨ ਹੀ ਮੌਤ
 • ਭਾਰਤੀ ਹਾਈ ਕਮਿਸ਼ਨ ਦਾ ਜਾਅਲੀ ਨਾਂਅ ਵਰਤ ਕੇ ਫੋਨ ਕਾਲਾਂ ਰਾਹੀਂ ਪੈਸੇ ਬਟੋਰਨ ਵਾਲਾ ਗਰੋਹ ਸਰਗਰਮ
 • ਗੱਲਬਾਤ ਕਿਸੇ ਹੋਰ ਦੀ ਤੇ ਕੁੱਟਮਾਰ 22 ਸਾਲਾਂ ਭਾਰਤੀ ਨੌਜਵਾਨ ਦੀ
 • ਸਿੱਖੀ ਪਹਿਚਾਣ ਲਈ ਸੜਕਾਂ `ਤੇ ਠਾਠਾਂ ਮਾਰ ਗਿਆ ਸੰਗਤਾਂ ਦਾ ਸਮੁੰਦਰ
 • ਇੱਕ ਹੋਰ ਪੰਜਾਬੀ ਫਾਈਨਾਂਸਰ ਦੀ ਮਨੀਲਾ ‘ਚ ਹੱਤਿਆ
 • ਔਕਲੈਂਡ `ਚ ਬ੍ਰਿਜ ਉਤੇ ਆਤਮਹੱਤਿਆ ਕਰਨ ਲੱਗੀ ਔਰਤ ਨੂੰ ਪੰਜਾਬੀ ਨੌਜਵਾਨ ਨੇ ਬਚਾਇਆ


 • Facebook Activity

  Widgetize!