ਜੀਕੇ ਤੋਂ ਬਾਅਦ ਨਵਾਂ ਪ੍ਰਧਾਨ ਚੁਣਨ ਦੀਆਂ ਤਿਆਰੀਆਂ

809

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਕਾਰਜਕਾਰਨੀ ਭੰਗ ਹੋਣ ਉਪਰੰਤ ਮਨਜੀਤ ਸਿੰਘ ਜੀ।ਕੇ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਸੀ, ਤੇ ਹੁਣ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਪ੍ਰਧਾਨਗੀ ਲਈ ਨਵੀਂ ਕਾਰਜਕਾਰਨੀ ਦੀਆਂ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਇਸੇ ਸਬੰਧ ‘ਚ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਦਿੱਲੀ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਦਾ ਜਨਰਲ ਇਜਲਾਸ ਮਿਤੀ 19-01-2019 ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਦਿੱਲੀ ਕਮੇਟੀ ਦੇ ਦਫਤਰ, ਗੁਰੂ ਗੋਬਿੰਦ ਸਿੰਘ ਭਵਨ, ਗੁ: ਰਕਾਬ ਗੰਜ ਸਾਹਿਬ ਵਿਖੇ ਨਵੇਂ ਅਹੁਦੇਦਾਰ ਅਤੇ ਅੰਤ੍ਰਿਗ ਮੈਂਬਰਾਂ ਦੀ ਚੋਣ ਲਈ ਬੁਲਾਇਆ ਗਿਆ ਹੈ। ਮਨਜਿੰਦਰ ਸਿੰਘ ਸਿਰਸਾ ਤੇ ਅਵਤਾਰ ਸਿੰਘ ਹਿੱਤ ਨੂੰ ਪ੍ਰਧਾਨਗੀ ਲਈ ਦਾਅਵੇਦਾਰ ਮੰਨਿਆ ਜਾ ਰਿਹਾ ਹੈ।
ਪਿਛਲੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਤੇ ਕਰੱਪਸ਼ਨ ਦੇ ਦੋਸ਼ ਲੱਗਣ ਅਤੇ ਸਿਰਸਾ ਅਤੇ ਜੀ ਕੇ ਵਿਚਕਾਰ ਚਲਦੀ ਖਿੱਚੋਤਾਣ ਦੇ ਸਿੱਟੇ ਵਜੋਂ ਜੀ ਕੇ ਨੂੰ ਪ੍ਰਧਾਨਗੀ ਤੋਂ ਹਟਾ ਦਿੱਤਾ ਗਿਆ ਸੀ ।

Real Estate