ਫਿਲਮੀ ਖ਼ਲਨਾਇਕ ਦੀ ਰਾਜਨੀਤੀ ‘ਚ ਐਂਟਰੀ

ਅਦਾਕਾਰ ਪ੍ਰਕਾਸ਼ ਰਾਜ ਨੇ ਰਾਜਨੀਤੀ ਵਿਚ ਆਉਣ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਉਹ ਲੋਕ ਸਭਾ ਚੋਣਾਂ ਵਿਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਕੌਮੀ ਪੁਰਸਕਾਰ ਜੇਤੂ ਅਦਾਕਾਰ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ। ਬੰਗਲੋਰ ਵਿਚ ਜਨਮੇ ਪ੍ਰਕਾਸ਼ ਰਾਜ ਨੇ ਲਿਖਿਆ,‘ਹਰੇਕ ਨੂੰ ਨਵੇਂ ਸਾਲ ਦੀ ਮੁਬਾਰਕਬਾਦ।
ਇੱਕ ਨਵੀਂ ਸ਼ੁਰੂਆਤ… ਪਹਿਲਾਂ ਨਾਲੋਂ ਵੱਧ ਜ਼ਿੰਮੇਵਾਰੀ।।ਤੁਹਾਡੇ ਸਾਥ ਨਾਲ ਮੈਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣਾਂ ਲੜਾਂਗਾ। ਹਲਕੇ ਦੀ ਜਾਣਕਾਰੀ ਜਲਦੀ ਹੀ ਦਿੱਤੀ ਜਾਵੇਗੀ। ਅਬ ਕੀ ਬਾਰ ਜਨਤਾ ਕੀ ਸਰਕਾਰ ਇਨ ਪਾਰਲੀਮੈਂਟ ਟੂ…।’ ਪ੍ਰਕਾਸ਼ ਰਾਜ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਜਾਂਦੀ ਰਹੀ ਹੈ।
ਉਨ੍ਹਾਂ ਕੁਝ ਸਮਾਂ ਪਹਿਲਾਂ ਇਹ ਦਾਅਵਾ ਵੀ ਕੀਤਾ ਸੀ ਕਿ ਬਾਲੀਵੁੱਡ ਦੇ ਫ਼ਿਲਮਸਾਜ਼ਾਂ ਨੇ ਉਸ ਨੂੰ ਰੋਲ ਦੇਣੇ ਇਸ ਲਈ ਬੰਦ ਕਰ ਦਿੱਤੇ ਹਨ ਕਿਉਂਕਿ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀ ਨਿਖੇਧੀ ਕੀਤੀ ਜਾਂਦੀ ਰਹੀ ਹੈ।

Real Estate