ਫੂਲਕਾ ਨੇ ਕਿਹਾ ਆਪ ਨੂੰ ਅਲਵਿਦਾ

1146

ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਦਾਖ਼ਾ ਹਲਕੇ ਤੋਂ ਵਿਧਾਇਕ ਰਹੇ ਐੱਚ।ਐੱਸ ਫੂਲਕਾ ਨੇ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈਪਾਰਟੀ ’ਚੋਂ ਅਸਤੀਫ਼ਾ ਦੇ ਦਿੱਤਾ। ਫੂਲਕਾ ਨੇ ਆਪਣਾ ਅਸਤੀਫ਼ਾ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੌਂਪਿਆ। ਫੂਲਕਾ ਨੇ ਕਿਹਾ ਕਿ ਉਹ ਅਸਤੀਫ਼ੇ ਦੇ ਕਾਰਨਾਂ ਬਾਰੇ ਭਲਕੇ 4 ਜਨਵਰੀ ਨੂੰ ਦਿੱਲੀ ਦੇ ਪ੍ਰੈਸ ਕਲੱਬ ਆਫ ਇੰਡੀਆ ਵਿੱਚ ਖੁਲਾਸਾ ਕਰਨਗੇ ਤੇ ਆਪਣੀਆਂ ਭਵਿੱਖੀ ਯੋਜਨਾਵਾਂ ਬਾਰੇ ਦੱਸਣਗੇ। ਚੇਤੇ ਰਹੇ ਕਿ ਸ੍ਰੀ ਫੂਲਕਾ ਦਾਖ਼ਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵਜੋਂ ਪਹਿਲਾਂ ਹੀ ਅਸਤੀਫ਼ਾ ਦੇ ਚੁੱਕੇ ਹਨ। ਫੂਲਕਾ ਪਿਛਲੇ ਕਾਫੀ ਸਮੇਂ ਤੋਂ ਪਾਰਟੀ ਸਰਗਰਮੀਆਂ ਤੋਂ ਦੂਰ ਸਨ ਤੇ ਉਨ੍ਹਾਂ ’84 ਸਿੱਖ ਕਤਲੇਆਮ ਨਾਲ ਸਬੰਧਤ ਇਕ ਮਾਮਲੇ ਜਿਸ ਵਿੱਚ ਸੱਜਣ ਕੁਮਾਰ ਨੂੰ ਤਾਉਮਰ ਕੈਦ ਦੀ ਸਜ਼ਾ ਹੋਈ ਹੈ, ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਉਂਜ ਫੂਲਕਾ ਦੇ ਅਸਤੀਫ਼ੇ ਨਾਲ ‘ਆਪ’ ਦੇ ਕਾਂਗਰਸ ਨਾਲ ਗੱਠਜੋੜ ਬਾਰੇ ਚੱਲ ਰਹੇ ਕਿਆਸਾਂ ਨੂੰ ਬਲ ਮਿਲਿਆ ਹੈ।

Real Estate