ਫੂਲਕਾ ਦੇ ਅਸਤੀਫੇ ਮਗਰੋਂ ਘਿਰਗੇ ਕੇਜਰੀਵਾਲ !

896

ਐਚਐਸ ਫੂਲਕਾ ਨੇ ਆਪ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਫੂਲਕਾ ਦੇ ਪਾਰਟੀ ਛੱਡਣ ਬਾਅਦ ‘ਆਪ’ ਦੇ ਬਾਗੀ ਲੀਡਰ ਤੇ ਕਵੀ ਕੁਮਾਰ ਵਿਸ਼ਵਾਸ ਨੇ ਉਨ੍ਹਾਂ ਦੇ ਅਸਤੀਫ਼ੇ ’ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਫੂਲਕਾ ਬਾਰੇ ਆਪਣੇ ਵਿਚਾਰ ਰੱਖੇ। ‘ਆਪ’ ਵਿਧਾਇਕ ਅਲਕਾ ਲਾਂਬਾ ਨੇ ਵੀ ਟਵੀਟ ਕਰਕੇ ਕਿਹਾ ਕਿ ਫੂਲਕਾ ਦੇ ਅਸਤੀਫ਼ੇ ’ਤੇ ਪਾਰਟੀ ਨੂੰ ਮੁਲਾਂਕਣ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇ 2012 ਵੇਲੇ ਪਾਰਟੀ ਨਾਲ ਜੁੜਨ ਵਾਲੇ ਲੋਕ ਅਸਤੀਫ਼ਾ ਦਿੰਦੇ ਹਨ ਤਾਂ ਪਾਰਟੀ ਨੂੰ ਨੁਕਸਾਨ ਹੁੰਦਾ ਹੈ।
ਫੂਲਕਾ 2017 ਵਿੱਚ ਉਹ ਪੰਜਾਬ ਵਿੱਚ ਵਿਰੋਧੀ ਧਿਰ ਦੇ ਲੀਡਰ ਬਣੇ ਸਨ ਪਰ ਕੁਝ ਦਿਨਾਂ ਬਾਅਦ ਹੀ ਉਨ੍ਹਾਂ ਇਸ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਉਹ 1984 ਦੇ ਸਿੱਖ ਕਤਲੇਆਮ ਦੇ ਕੇਸ ਵੱਲ ਧਿਆਨ ਦੇਣਾ ਚਾਹੁੰਦੇ ਹਨ, ਇਸ ਲਈ ਅਹੁਦਾ ਛੱਡ ਰਹੇ ਹਨ।

Real Estate