ਮਾਘੀ ਮੌਕੇ ਕੈਪਟਨ ਵੱਲੋਂ ਪਾਰਟੀਆਂ ਨੂੰ ਸਿਆਸੀ ਕਾਨਫਰੰਸਾਂ ਨਾ ਕਰਨ ਦੀ ਸਲਾਹ,ਪਰ ਅਕਾਲੀ ਦਲ ਕਰੇਗਾ ਕਾਨਫਰੰਸ

ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਆਸੀ ਕਾਨਫਰੰਸਾਂ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਆਨ ਜਾਰੀ ਕਰਦਿਆਂ ਹੋਰਨਾਂ ਪਾਰਟੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਅਜਿਹੀਆਂ ਸਿਆਸੀ ਕਾਨਫਰੰਸਾਂ ਨਾ ਕੀਤੀਆਂ ਜਾਣ।ਕੈਪਟਨ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ਚਾਲੀ ਮੁਕਤਿਆਂ ਦੀ ਧਰਤੀ ਹੈ ਅਤੇ ਇਸ ਮੌਕੇ ਨੂੰ ਸਿਆਸੀ ਹਿੱਤ ‘ਚ ਨਾ ਵਰਤਿਆ ਜਾਵੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ-ਭਾਜਪਾ ਵਰਕਰ ਮਿਲਣੀ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿਹਾ ਕਿ ਅਕਾਲੀ ਦਲ ਮਾਘੀ ਜੋੜ ਮੇਲੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਕਾਨਫਰੰਸ ਕਰੇਗਾ।

Real Estate