ਬਾਦਲਾਂ ਦੇ ਬਾਗੀਆਂ ਨਾਲ ਭਗਵੰਤ ਮਾਨ ਦੀ ਮਿਲਣੀ

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਲੀਡਰਾਂ ਨਾਲ ਅੰਮ੍ਰਿਤਸਰ ਵਿੱਚ ਮੁਲਾਕਾਤ ਕੀਤੀ। ਮੀਟਿੰਗ ‘ਚ ਹੋਈ ਹੋਈ ਗੱਲਬਾਤ ਦੇ ਵੇਰਵੇ ਨਹੀਂ ਮਿਲੇ ਪਰ ਖ਼ਬਰਾਂ ਹਨ ਕਿ ਕਾਂਗਰਸ ਨਾਲ ਗੱਠਜੋੜ ਤੋਂ ਇਨਕਾਰ ਕਰਨ ਮਗਰੋਂ ਆਮ ਆਦਮੀ ਪਾਰਟੀ ਨਵੇਂ ਭਾਈਵਾਲ ਲੱਭ ਰਹੀ ਹੈ। ਲੰਘੇ ਦਿਨ ਦਿੱਲੀ ਵਿੱਚ ਹੋਈ ਮੀਟਿੰਗ ਤੋਂ ਬਾਅਦ ‘ਆਪ’ ਨੇ ਸਪਸ਼ਟ ਕੀਤਾ ਸੀ ਕਿ ਕਾਂਗਰਸ, ਅਕਾਲੀ ਦਲ ਤੇ ਬੀਜੇਪੀ ਨੂੰ ਛੱਡ ਹੋਰ ਹਮਖਿਆਲੀ ਧਿਰਾਂ ਨਾਲ ਗੱਠਜੋੜ ਕੀਤਾ ਜਾ ਸਕਦਾ ਹੈ।ਦੂਜੇ ਪਾਸੇ ਅਕਾਲੀ ਦਲ ਟਕਸਾਲੀ ਦੇ ਲੀਡਰਾਂ ਦੀ ਬਾਗੀ ਖਹਿਰਾ ਧੜੇ ਦੀ ਵੀ ਗੱਲਬਾਤ ਚੱਲ ਰਹੀ ਹੈ।
ਅਕਾਲੀ ਦਲ (ਬਾਦਲ) ਨਾਲੋਂ ਵੱਖ ਹੋਏ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਤੇ ਡਾ। ਰਤਨ ਸਿੰਘ ਅਜਨਾਲਾ ਨੇ ਬਾਦਲ ਪਰਿਵਾਰ ਖਿਲਾਫ ਮੋਰਚਾ ਖੋਲ੍ਹਦਿਆਂ ਵੱਖਰਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਬਣਾਇਆ ਹੈ ਤੇ ਐਲਾਨ ਵੀ ਕੀਤਾ ਹੈ ਕਿ ਹਮਖਿਆਲੀ ਪਾਰਟੀਆਂ ਨਾਲ ਮਿਲ ਕੇ ਲੋਕ ਸਭਾ ਤੇ ਸ਼੍ਰੋਮਣੀ ਕਮੇਟੀ ਚੋਣਾਂ ਲੜਨਗੇ।

Real Estate