ਖਹਿਰਾ ਵੱਲੋਂ ਨਵੀਂ ਪਾਰਟੀ ਦਾ ਐਲਾਨ ਅੱਜ, ਆਪ ਦੇ ਇੱਕ ਹੋਰ ਵਿਧਾਇਕ ਦੇ ਖਹਿਰਾ ਨਾਲ ਜਾਣ ਦੇ ਚਰਚੇ

857

ਸੁਖਪਾਲ ਸਿੰਘ ਖਹਿਰਾ ਅੱਜ ਮੰਗਲਵਾਰ ਨੂੰ ਆਪਣੀ ਨਵੀਂ ਪਾਰਟੀ ਦਾ ਐਲਾਨ ਕਰਨਗੇ। ਖ਼ਬਰਾਂ ਅਨੁਸਾਰ ਖਹਿਰਾ ਦੀ ਨਵੀਂ ਪਾਰਟੀ ਦਾ ਨਾਂਅ ‘ਪੰਜਾਬੀ ਏਕਤਾ ਪਾਰਟੀ’ ਹੋ ਸਕਦਾ ਹੈ। ਇਸ ਦੌਰਾਨ ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਖਹਿਰਾ ਵੱਲੋਂ ਆਮ ਆਦਮੀ ਪਾਰਟੀ ਤੋਂ ਅਸਤੀਫ਼ੇ ਦਾ ਸੁਆਗਤ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ‘ਪੰਜਾਬ ਡੈਮੋਕ੍ਰੈਟਿਕ ਅਲਾਇੰਸ‘ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਚੋਣ ਲੜੇਗਾ।
ਚਰਚਾ ਹੈ ਕਿ ਇੱਕ ਹੋਰ ਵਿਧਾਇਕ ਵੀ ਆਮ ਆਦਮੀ ਪਾਰਟੀ ਵਿਧਾਇਕ ਪਾਰਟੀ ਛੱਡ ਕੇ ਸੁਖਪਾਲ ਖਹਿਰਾ ਦੀ ਨਵੀਂ ਪਾਰਟੀ ‘ਚ ਜਾ ਸਕਦੇ ਹਨ।

Real Estate