ਇਮਰਾਨ ਖਾਨ ਦੀ ਭਾਰਤ ਨਾਲ ਨਰਾਜਗੀ

1030

ਭਾਰਤ ’ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੋਸ਼ ਲਗਾਇਆ ਕਿ ਉਸ ਨੇ ਪਾਕਿਸਤਾਨ ਵੱਲੋਂ ਅਮਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਜਵਾਬ ਨਹੀਂ ਦਿੱਤਾ ਅਤੇ ਜੇਕਰ ਪਰਮਾਣੂ ਸ਼ਕਤੀ ਨਾਲ ਲੈਸ ਦੋਵਾਂ ਮੁਲਕਾਂ ਵਿਚਾਲੇ ਜੰਗ ਹੁੰਦੀ ਹੈ ਤਾਂ ਇਹ ਦੋਵਾਂ ਲਈ ਹੀ ਘਾਤਕ ਹੋਵੇਗੀ।
ਇੰਟਰਵਿਊ ਦੌਰਾਨ ਇਮਰਾਨ ਖ਼ਾਨ ਨੇ ਇੱਕ ਵਾਰ ਫਿਰ ਭਾਰਤ ਨਾਲ ਗੱਲਬਾਤ ਦੀ ਇੱਛਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਠੰਢੀ ਜੰਗ ਵੀ ਦੋਵਾਂ ਮੁਲਕਾਂ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਕਿਹਾ, ‘ਦੋਵਾਂ ਮੁਲਕਾਂ ਕੋਲ ਪਰਮਾਣੂ ਸ਼ਕਤੀ ਹੈ। ਇਸ ਲਈ ਦੋਵਾਂ ਨੂੰ ਜੰਗ ਬਾਰੇ ਨਹੀਂ ਸੋਚਣਾ ਚਾਹੀਦਾ। ਇੱਥੋਂ ਤੱਕ ਕਿ ਠੰਢੀ ਜੰਗ ਨਾਲ ਵੀ ਦੋਵਾਂ ਦਾ ਨੁਕਸਾਨ ਹੈ। ਸਿਰਫ਼ ਗੱਲਬਾਤ ਹੀ ਮਸਲੇ ਦਾ ਹੱਲ ਹੈ। ਪਰਮਾਣੂ ਤਾਕਤਾਂ ਨਾਲ ਲੈਸ ਦੋ ਤਾਕਤਾਂ ਵਿਚਾਲੇ ਜੰਗ ਖੁਦਕੁਸ਼ੀ ਕਰਨ ਵਾਂਗ ਹੈ।’ ਉਨ੍ਹਾਂ ਕਿਹਾ ਕਿ ਭਾਰਤ ਨੇ ਪਾਕਿਸਤਾਨ ਦੀਆਂ ਅਮਨ ਲਈ ਕੀਤੀਆਂ ਕੋਸ਼ਿਸ਼ਾਂ ਦਾ ਕੋਈ ਜਵਾਬ ਨਹੀਂ ਦਿੱਤਾ।

Real Estate