ਦਿੱਲੀ ਤੋਂ ਭਾਜਪਾ ਆਗੂ ਆਰਪੀ ਸਿੰਘ ਵੱਲੋਂ ਐਡਵੋਕੇਟ ਐਚਐਸ ਫੂਲਕਾ ਨੂੰ ਉਨ੍ਹਾਂ ਦੇ ਸਿੱਖ ਸੇਵਕ ਸੰਗਠਨ ਬਣਾਉਣ ਲਈ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਫੂਲਕਾ ਵੱਲੋਂ ਕੀਤਾ ਗਿਆ ਕੰਮ ਬਹੁਤ ਹੀ ਸ਼ਲਾਘਾਯੋਗ ਹੈ। ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇਣ ਉਪਰੰਤ ਆਰ।ਪੀ ਸਿੰਘ ਵੱਲੋਂ ਫੂਲਕਾ ਨੂੰ ਭਾਜਪਾ ‘ਚ ਸ਼ਾਮਲ ਹੋਣ ਦੀ ਪੇਸ਼ਕਸ਼ ਵੀ ਕੀਤੀ ਗਈ ਸੀ। ਪਰ ਫੂਲਕਾ ਵੱਲੋਂ ਪਹਿਲੋਂ ਹੀ ਕਿਸੇ ਸਿਆਸੀ ਧਿਰ ਨਾਲ ਨਾ ਜੁੜਨ ਦੇ ਬਿਆਨ ਦਿੱਤੇ ਗਏ ਸਨ। ਇਕ ਨਿਜੀ ਅਖਬਾਰ ਨਾਲ ਗੱਲ ਕਰਦਿਆਂ ਫੂਲਕਾ ਨੇ ਕਿਹਾ ਕਿ ਉਹ ਭਾਜਪਾ ਆਗੂ ਆਰਪੀ ਸਿੰਘ ਦੀ ਪੇਸ਼ਕਸ਼ ਲਈ ਧੰਨਵਾਦ ਕਰਦੇ ਹਨ। ਆਰਪੀ ਸਿੰਘ ਉਨ੍ਹਾਂ ਦੇ ਚੰਗੇ ਦੋਸਤ ਹਨ। ਪਰ ਉਹ ਲੋਕਾਂ ਨਾਲ ਕੀਤੇ ਵਾਅਦੇ ਨੂੰ ਤੋੜ ਨਹੀਂ ਸਕਦੇ। ਫੂਲਕਾ ਨੇ ਕਿਹਾ ਕਿ ਉਹ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਸਿਆਸੀ ਧਿਰਾਂ ਤੋਂ ਪਰ੍ਹਾਂ ਹੋ ਕੇ ਉਹ ਸਮਾਜ ਦੀ ਸੇਵਾ ਕਰਨਾ ਚਾਹੁੰਦੇ ਹਨ। ਇਸ ਲਈ ਉਹਨਾਂ ਦਾ ਭਾਜਪਾ ‘ਚ ਸ਼ਾਮਲ ਹੋਣ ਦਾ ਕੋਈ ਸਵਾਲ ਹੀ ਨਹੀਂ ਪੈਦਾ ਹੁੰਦਾ।
Real Estate