ਅਕਾਲੀ ਦਲ (ਬਾਦਲ) ਦਾ ਲੀਡਰ ਬਲਾਤਕਾਰ ਤੇ ਠੱਗੀ ਮਾਰਨ ਦੇ ਦੋਸ਼ ‘ਚ ਗ੍ਰਿਫਤਾਰ

947

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਤੇ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਰਿਸਤੇ ਵਿੱਚੋਂ ਭਾਣਜੇ ਦੱਸੇ ਜਾਂਦੇ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਪਟਿਆਲਾ ਪੁਲਿਸ ਵੱਲੋ਼ ਬਲਾਤਕਾਰ ਅਤੇ 35 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ।ਪੁਲਿਸ ਵੱਲੋਂ ਹਰਵਿੰਦਰ ਤੇ ਪਿੰਡ ਬਘੋਰਾ ਦੇ ਸਾਬਕਾ ਸਰਪੰਚ ਜਸਵੀਰ ਸਿੰਘ ਤੇ ਕੁਲਵੰਤ ਕੌਰ ‘ਤੇ ਕੇਸ ਦਰਜ ਕੀਤਾ ਗਿਆ ਹੈ।ਪੁਲਿਸ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਹਰਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਕੋਸਿ਼ਸ਼ ਕੀਤੀ ਜਾ ਰਹੀ ਸੀ।ਹਰਵਿੰਦਰ ਪਟਿਆਲਾ ਮਾਰਕੀਟ ਕਮੇਟੀ ਦਾ ਸਾਬਕਾ ਚੇਅਰਮੈਨ ਸੀ।ਅਕਾਲੀ ਆਗੂ ਹਰਵਿੰਦਰ ਹਰਪਾਲਪੁਰ ਦਾ ਕਹਿਣਾ ਹੈ ਕਿ ਸਿਆਸੀ ਬਦਲਾਖੋਰੀ ਦੇ ਚਲਦੇ ਮਾਮਲਾ ਦਰਜ ਕੀਤਾ ਗਿਆ ਹੈ, ਕਿਉਂਕਿ ਪੰਚਾਇਤੀ ਚੋਣਾਂ ਦੌਰਾਨ ਉਨ੍ਹਾਂ ਕਾਂਗਰਸੀ ਐਮਐਲਏ ਤੇ ਆਗੂਆਂ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਸੀ।

Real Estate