ਕੈਪਟਨ ਤੇ 420 ਦਾ ਕੇਸ ਬਣਦਾ – ਸੁਖਬੀਰ ਬਾਦਲ

931

ਬਠਿੰਡਾ ‘ਚ ਪ੍ਰੈੱਸ ਕਾਨਫਰੰਸ ਕਰਦਿਆਂ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਪੰਜਾਬ ਦੇ ਕਿਸਾਨਾਂ , ਨੌਜਵਾਨਾਂ ਨਾਲ ਧੋਖਾ ਕੀਤਾ ਹੈ। ਸੁਖਬੀਰ ਨੇ ਕਿਹਾ ਕਿ ਇਹ ਕੋਈ ਸਿਆਸੀ ਬਿਆਨਬਾਜ਼ੀ ਨਹੀਂ ਹੈ, ਸਗੋਂ ਸੱਚਾਈ ਹੈ ਤੇ ਆਨ ਰਿਕਾਰਡ ਹੈ। ਉਨ੍ਹਾਂ ਕੈਪਟਨ ਅਮਰਿੰਦਰ ਦੇ ਚੋਣਾਂ ਤੋਂ ਪਹਿਲਾਂ ਵਾਅਦੇ ਯਾਦ ਕਰਾਉਂਦੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਨੌਜਵਾਨਾਂ ਤੋਂ ਫਾਰਮ ਭਰਵਾਏ ਸੀ ਕਿ ਉਹ ਕਿਸਾਨਾਂ ਦਾ ਕਰਜ਼ਾ ਮੁਆਫ ਕਰਨਗੇ ਤੇ ਨੌਜਵਾਨਾਂ ਨੂੰ ਮੋਬਾਈਲ ਫੋਨ ਦੇਣਗੇ । ਉਨ੍ਹਾਂ ਕਿਹਾ ਕਿ ਜੇ ਤੁਸੀਂ ਕੋਈ ਚੀਜ਼ ਲਿਖ ਕੇ ਲਿਖ ਕੇ ਦੇ ਦਿੰਦੇ ਹੋ ਤੇ ਬਾਅਦ ‘ਚ ਤੁਸੀਂ ਜ਼ੁਬਾਨ ‘ਤੇ ਨਾ ਠਹਿਰੋ, ਇਹ ਸਿੱਧਾ 420 ਦਾ ਕੇਸ ਬਣਦਾ ਹੈ।

Real Estate