ਕਿਹੜੇ ਅਧਿਕਾਰ ਤਹਿਤ ਖਹਿਰਾ ਬੇਅਦਬੀ ਦੇ ਮਾਮਲੇ ‘ਚ ਬਿਆਨ ਦਰਜ ਕਰ ਗਿਆ !

1083

ਸਾਲ 2015 ਵਿੱਚ ਹੋਈਆਂ ਬੇਅਦਬੀਆਂ ਅਤੇ ਗੋਲ਼ੀਕਾਂਡਾਂ ਦੇ ਮਸਲੇ ‘ਤੇ ਹਰ ਸਿਆਸੀ ਪਾਰਟੀ ਨੇ ਸਿਆਸਤ ਕੀਤੀ ਹੈ ਹੁਣ ਨਵੀਂ ਬਣੀ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਪਿੱਛੇ ਨਹੀਂ ਰਹਿਣਾ ਚਾਹੁੰਦੇ । ਇਸੇ ਤਹਿਤ ਖਹਿਰਾ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਪਿੰਡ ਵਾਸੀਆਂ ਦੇ ਬਿਆਨ ਖੁਦ ਦਰਜ ਕਰ ਰਹੇ ਹਨ। ਖਹਿਰਾ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਜਵਾਹਰ ਸਿੰਘ ਵਾਲਾ ਪਹੁੰਚੇ ਤੇ ਬੇਅਦਬੀ ਸਬੰਧੀ ਪੁਲਿਸ ਵੱਲੋਂ ਕੀਤੇ ਕਥਿਤ ਤਸ਼ੱਦਦ ਦੇ ਪੀੜਤ ਲੋਕਾਂ ਦੇ ਬਿਆਨ ਦਰਜ ਕੀਤੇ। ਇਸ ਤੋਂ ਇਲਾਵਾ ਖਹਿਰਾ ਨੇ ਪਿੰਡ ਵਾਸੀਆਂ ਨਾਲ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਵੀ ਲੋਕਾਂ ਨਾਲ ਗੱਲਬਾਤ ਵੀ ਕੀਤੀ। ਹਾਲਾਂਕਿ, ਖਹਿਰਾ ਨੂੰ ਬਿਆਨ ਲੈਣ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ ।

Real Estate